‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਤੱਕ ਪਹੁੰਚਾਉਣ ਵਾਲੀਆਂ ਸਤਿਕਾਰ ਸਖੀਆਂ ਦਾ ਸਨਮਾਨ ਕਰਨ ਹਿੱਤ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ।
ਸਤਿਕਾਰ ਸਖ਼ੀਆਂ ਦੇ ਸਨਮਾਨ ਨਾਲ ਮਹਿਲਾਵਾਂ ਦਾ ਆਤਮ-ਵਿਸ਼ਵਾਸ ਹੋ ਰਿਹੈ ਮਜ਼ਬੂਤ - ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਤੱਕ ਪਹੁੰਚਾਉਣ ਵਾਲੀਆਂ ਸਤਿਕਾਰ ਸਖ਼ੀਆਂ ਦੇ ਸਨਮਾਨ ਲਈ ਇਥੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਜੇਲ੍ਹਾਂ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੀਆਂ 1100 ਤੋਂ ਵੱਧ ਸਤਿਕਾਰ ਸਖ਼ੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਸਮਰਪਣ ਭਾਵਨਾ, ਮਿਹਨਤ ਅਤੇ ਸਮਾਜ ਪ੍ਰਤੀ ਸੇਵਾ ਦੀ ਸ਼ਲਾਘਾ ਕੀਤੀ।
ਹੁਸ਼ਿਆਰਪੁਰ, 11 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਤੱਕ ਪਹੁੰਚਾਉਣ ਵਾਲੀਆਂ ਸਤਿਕਾਰ ਸਖ਼ੀਆਂ ਦੇ ਸਨਮਾਨ ਲਈ ਇਥੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਜੇਲ੍ਹਾਂ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੀਆਂ 1100 ਤੋਂ ਵੱਧ ਸਤਿਕਾਰ ਸਖ਼ੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਸਮਰਪਣ ਭਾਵਨਾ, ਮਿਹਨਤ ਅਤੇ ਸਮਾਜ ਪ੍ਰਤੀ ਸੇਵਾ ਦੀ ਸ਼ਲਾਘਾ ਕੀਤੀ। ਡਾ. ਰਵਜੋਤ ਸਿੰਘ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਮਹਿਲਾਵਾਂ ਨੂੰ ਸਿਰਫ਼ ਆਰਥਿਕ ਸਹਾਇਤਾ ਦੇਣ ਤੱਕ ਸੀਮਿਤ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸਨਮਾਨ, ਅਧਿਕਾਰਾਂ ਦੀ ਜਾਣਕਾਰੀ ਅਤੇ ਆਤਮਨਿਰਭਰ ਬਣਨ ਦੇ ਮੌਕੇ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਇਸੇ ਸੋਚ ਦਾ ਇਕ ਮਹੱਤਵਪੂਰਨ ਹਿੱਸਾ ਹੈ, ਜਿਸ ਤਹਿਤ ਰੱਖੜੀ ਦੇ ਮੌਕੇ ‘ਤੇ ਪੰਜਾਬ ਦੀਆਂ 75 ਲੱਖ ਤੋਂ ਵੱਧ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦਾ ਲਾਭ ਮਿਲਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਰਕਾਰੀ ਯੋਜਨਾ ਦੀ ਸਫਲਤਾ ਤਾਂ ਹੀ ਯਕੀਨੀ ਹੁੰਦੀ ਹੈ, ਜਦੋਂ ਇਸ ਦਾ ਲਾਭ ਯੋਗ ਲਾਭਪਾਤਰੀਆਂ ਅਤੇ ਜ਼ਮੀਨੀ ਪੱਧਰ ਤੱਕ ਪਹੁੰਚੇ ਅਤੇ ਸ਼ਾਮਚੁਰਾਸੀ ਦੀਆਂ ਸਤਿਕਾਰ ਸਖ਼ੀਆਂ ਨੇ ਇਹ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਇਆ ਹੈ। ਉਨ੍ਹਾਂ ਨੇ ਮਹਿਲਾਵਾਂ ਨੂੰ ਯੋਜਨਾ ਸੰਬੰਧੀ ਜਾਣਕਾਰੀ ਦੇਣ, ਯੋਗ ਲਾਭਪਾਤਰੀਆਂ ਤੱਕ ਪਹੁੰਚ ਬਣਾਉਣ ਤੇ ਰਜਿਸਟਰੇਸ਼ਨ ਲਈ ਪ੍ਰੇਰਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਸਦਕਾ ਵੱਡੀ ਗਿਣਤੀ ਵਿਚ ਮਾਵਾਂ ਅਤੇ ਧੀਆਂ ਨੂੰ ਸਰਕਾਰ ਦੀ ਇਸ ਪਹਿਲਕਦਮੀ ਦਾ ਲਾਭ ਮਿਲ ਰਿਹਾ ਹੈ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਸਾਰੀਆਂ ਸਤਿਕਾਰ ਸਖ਼ੀਆਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦਾ ਸਨਮਾਨ ਸਿਰਫ਼ ਇਕ ਸਮਾਗਮ ਤੱਕ ਸੀਮਤ ਨਹੀਂ ਹੈ, ਸਗੋਂ ਇਹ ਸਮਾਜ ਦੀ ਤਰੱਕੀ ਤੇ ਖ਼ੁਸ਼ਹਾਲੀ ਦਾ ਆਧਾਰ ਹੈ। ਇਸ ਮੌਕੇ ਮਹਿਲਾ ਵਿੰਗ ਦੀ ਇੰਚਾਰਜ ਰਜਵੰਤ ਕੌਰ ਧਾਮੀ, ਪਰਵਿੰਦਰ ਸਿੰਘ ਸੱਜਣ, ਲਵਦੀਪ ਸਿੰਘ ਗਿੱਲ, ਕਮਲ ਧੂਤ, ਸਰਪੰਚ ਰਵਿੰਦਰ ਕੌਰ, ਸਰਪੰਚ ਮੀਨਾ ਰਾਣੀ, ਕੰਚਨ ਦਿਓਲ ਤੇ ਹੋਰ ਮੋਹਤਵਰ ਮੌਜੂਦ ਸਨ।