12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

‘ ਆਪ’ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਤੇ ਬੁਨਿਆਦੀ ਢਾਂਚੇ ਦੇ ਖੇਤਰ ’ਚ ਕੀਤੇ ਵੱਡੇ ਕੰਮ-ਹਰਮੀਤ ਸਿੰਘ ਔਲਖ

ਟਾਂਡਾ ਉੜਮੁੜ, 11 ਸਤੰਬਰ (ਭਗਵਾਨ ਸਿੰਘ ਸੈਣੀ)-ਆਮ ਆਦਮੀ ਪਾਰਟੀ ਦੇ ਆਗੂ, ਪੰਜਾਬ ਸਟੇਟ ਕਿਸਾਨ ਵਿੰਗ ਦੇ ਸੈਕਟਰੀ ਤੇ ਪ੍ਰਧਾਨ ਦੁਆਬਾ ਜ਼ੋਨ ਹਰਮੀਤ ਸਿੰਘ ਔਲਖ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੱਤੀ ਗਈ ਹੈ।

ਅਜੀਤ ਡੈਸਕ 12-09-2026
ਟਾਂਡਾ ਉੜਮੁੜ, 11 ਸਤੰਬਰ (ਭਗਵਾਨ ਸਿੰਘ ਸੈਣੀ)-ਆਮ ਆਦਮੀ ਪਾਰਟੀ ਦੇ ਆਗੂ, ਪੰਜਾਬ ਸਟੇਟ ਕਿਸਾਨ ਵਿੰਗ ਦੇ ਸੈਕਟਰੀ ਤੇ ਪ੍ਰਧਾਨ ਦੁਆਬਾ ਜ਼ੋਨ ਹਰਮੀਤ ਸਿੰਘ ਔਲਖ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੱਤੀ ਗਈ ਹੈ। ਹਰਮੀਤ ਸਿੰਘ ਔਲਖ ਨੇ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੱਖ-ਵੱਖ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਵਿਚ ਸੁਧਾਰ ਵੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿਚ ਸ਼ਾਮਿਲ ਰਿਹਾ ਹੈ। ਆਮ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਰਾਹੀਂ ਬਿਹਤਰ ਇਲਾਜ ਅਤੇ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਸਰਕਾਰ ਵਲੋਂ ਕਦਮ ਚੁੱਕੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਬਿਜਲੀ ਦੇ ਖੇਤਰ ਵਿਚ ਵੀ ਸਰਕਾਰ ਵਲੋਂ ਲੋਕਾਂ ਨੂੰ ਰਾਹਤ ਦੇਣ ਲਈ ਕਈ ਫ਼ੈਸਲੇ ਕੀਤੇ ਗਏ ਹਨ। ਇਸ ਦੇ ਨਾਲ ਹੀ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ ਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਵਿਕਾਸ ਕਾਰਜਾਂ ਨੂੰ ਵੀ ਅੱਗੇ ਵਧਾਇਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕੀਤੇ ਕੰਮਾਂ ਕਾਰਨ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਖੇਤਰਾਂ ਵਿਚ ਸਹੂਲਤਾਂ ਮਿਲ ਰਹੀਆਂ ਹਨ।
ਪਿਛਲੀ ਖ਼ਬਰ ਪੱਤਰਕਾਰ ਸੁਖਦੇਵ ਸਿੰਘ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਮੋਇਲਾ ਵਾਹਿਦਪੁਰ ਦਾ ਡਾਕ ਘਰ ਬੰਦ ਨਹੀਂ ਹੋਵੇਗਾ-ਅਵਿਨਾਸ਼ ਰਾਏ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।