ਕੌਮੀ ਲੋਕ ਅਦਾਲਤ ’ਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ. ਏ.
ਕ
ਕੌਮੀ ਲੋਕ ਅਦਾਲਤ ਦੌਰਾਨ ਮਾਮਲਿਆਂ ਦਾ ਨਿਪਟਾਰਾ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਜਿੰਦਰ ਅਗਰਵਾਲ।
13-09-2026
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ. ਏ. ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਸਾਲ 2026 ਦੀ ਤੀਜੀ ਕੌਮੀ ਲੋਕ ਅਦਾਲਤ ਲਗਾਈ ਗਈ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਜਿੰਦਰ ਅਗਰਵਾਲ ਦੀ ਯੋਗ ਅਗਵਾਈ ਹੇਠ ਲਗਾਈ ਲੋਕ ਅਦਾਲਤ ਵਿਚ ਵੱਖ-ਵੱਖ ਕਿਸਮ ਦੇ ਮਾਮਲਿਆਂ ਦਾ ਆਪਸੀ ਸਹਿਮਤੀ ਤੇ ਸਮਝੌਤੇ ਦੇ ਆਧਾਰ ‘ਤੇ ਨਿਪਟਾਰਾ ਕੀਤਾ। ਜ਼ਿਲ੍ਹੇ ਵਿਚ ਕੌਮੀ ਲੋਕ ਅਦਾਲਤ ਦੇ ਸਫਲ ਆਯੋਜਨ ਲਈ ਕੁਲ 20 ਬੈਂਚਾਂ ਦਾ ਗਠਨ ਕੀਤਾ। ਇਨ੍ਹਾਂ ਵਿਚ ਹੁਸ਼ਿਆਰਪੁਰ ਦੀਆਂ ਨਿਆਇਕ ਅਦਾਲਤਾਂ ’ਚ 9, ਦਸੂਹਾ ਵਿਚ 2, ਮੁਕੇਰੀਆਂ ਵਿਚ 2, ਗੜ੍ਹਸ਼ੰਕਰ ਵਿਚ 2 ਅਤੇ ਮਾਲ ਵਿਭਾਗ ਦੀਆਂ ਅਦਾਲਤਾਂ ਵਿਚ 5 ਬੈਂਚ ਸ਼ਾਮਿਲ ਸਨ। ਜ਼ਿਲ੍ਹਾ ਹੁਸ਼ਿਆਰਪੁਰ ਦੀ ਲੋਕ ਅਦਾਲਤ ਵਿਚ ਕੁੱਲ 33,077 ਮਾਮਲਿਆਂ ਦੀ ਸੁਣਵਾਈ ਕੀਤੀ ਗਈ, ਜਿਨ੍ਹਾਂ ’ਚੋਂ 29,451 ਮਾਮਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਦੌਰਾਨ ਦੋਵਾਂ ਧਿਰਾਂ ਵਿਚਕਾਰ ਸਮਝੌਤੇ ਦੇ ਆਧਾਰ ‘ਤੇ ਕੁੱਲ 11,96,34,439 ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਕੌਮੀ ਲੋਕ ਅਦਾਲਤ ਦੇ ਮੌਕੇ ‘ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਦੇ ਕਰਮਚਾਰੀਆਂ ਅਤੇ ਪੈਰਾ ਲੀਗਲ ਵਲੰਟੀਅਰਾਂ ਵਲੋਂ ਟਰੈਫ਼ਿਕ ਚਲਾਨਾਂ ਦਾ ਭੁਗਤਾਨ ਕਰਨ ਲਈ ਪਹੁੰਚੇ ਲੋਕਾਂ ਦੀ ਸਹੂਲਤ ਵਾਸਤੇ ਵਿਸ਼ੇਸ਼ ਹੈਲਪ ਡੈਸਕ ਲਗਾਏ ਗਏ। ਇਨ੍ਹਾਂ ਹੈਲਪ ਡੈਸਕਾਂ ਰਾਹੀਂ ਲੋਕਾਂ ਨੂੰ ਅਦਾਲਤਾਂ ਵਿਚ ਲੰਬਿਤ ਟਰੈਫ਼ਿਕ ਚਲਾਨਾਂ ਦਾ ਆਸਾਨੀ ਨਾਲ ਭੁਗਤਾਨ ਕਰਨ ਵਿਚ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਜਿੰਦਰ ਅਗਰਵਾਲ ਅਤੇ ਡਿਊਟੀ ਮੈਜਿਸਟ੍ਰੇਟ ਤੇ ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਅਜੈ ਪਾਲ ਸਿੰਘ ਨੇ ਲੋਕ ਅਦਾਲਤ ਦੀਆਂ ਵੱਖ-ਵੱਖ ਬੈਂਚਾਂ ਦਾ ਦੌਰਾ ਕੀਤਾ। ਲੋਕ ਅਦਾਲਤ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ‘ਚ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਪੂਰਾ ਸਹਿਯੋਗ ਦਿੱਤਾ ਗਿਆ। ਕੌਮੀ ਲੋਕ ਅਦਾਲਤ ‘ਚ ਦੋ ਅਜਿਹੇ ਮਾਮਲਿਆਂ ਦਾ ਵੀ ਨਿਪਟਾਰਾ ਕੀਤਾ, ਜੋ ਲੰਬੇ ਸਮੇਂ ਤੋਂ ਅਦਾਲਤਾਂ ਵਿਚ ਵਿਚਾਰ ਅਧੀਨ ਸਨ। ਪਹਿਲਾ ਮਾਮਲਾ ਸੀ ਆਈ. ਸੀ. ਐਸ. ਨੰਬਰ ਸੀ.ਏ. -113-2022, ਅਮਰੀਕ ਸਿੰਘ ਬਨਾਮ ਨਛੱਤਰ ਸਿੰਘ ਸੀ, ਜੋ ਵਧੀਕ ਸਿਵ ਲ ਜੱਜ (ਸੀਨੀਅਰ ਡਿਵੀਜ਼ਨ), ਹੁਸ਼ਿਆਰਪੁਰ ਦੀ ਅਦਾਲਤ ਵਲੋਂ 12 ਅਪ੍ਰੈਲ 2022 ਨੂੰ ਪਾਸ ਕੀਤੇ ਹੁਕਮ ਦੇ ਵਿਰੁੱਧ ਜ਼ਿਲ੍ਹਾ ਜੱਜ, ਹੁਸ਼ਿਆਰਪੁਰ ਦੀ ਅਪੀਲੀ ਅਦਾਲਤ ਵਿਚ ਲੰਬਿਤ ਸੀ। ਇਹ ਵਿਵਾਦ 8 ਜੁਲਾਈ 2016 ਨੂੰ ਸ਼ੁਰੂ ਹੋਇਆ ਸੀ। ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਯਤਨਾਂ ਸਦਕਾ ਕਰਵਾਈ ਗਈ ਪ੍ਰੀ-ਲੋਕ ਅਦਾਲਤ ਵਿਚ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਕਰਵਾਇਆ ਗਿਆ। ਸਮਝੌਤੇ ਦੇ ਆਧਾਰ ‘ਤੇ ਅਪੀਲ ਵਾਪਸ ਲੈ ਕੇ ਖ਼ਾਰਜ ਕਰ ਦਿੱਤੀ ਗਈ ਅਤੇ ਅੱਜ ਕੌਮੀ ਲੋਕ ਅਦਾਲਤ ਦੀ ਬੈਂਚ ਨੰਬਰ 3 ਵਿਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ. ਮਨਦੀਪ ਮਿੱਤਲ ਵਲੋਂ ਮਾਮਲੇ ਦਾ ਅੰਤਿਮ ਨਿਪਟਾਰਾ ਕਰ ਦਿੱਤਾ ਗਿਆ। ਦੂਜਾ ਮਾਮਲਾ ਸੀ.ਆਸੀ.ਐਸ. ਨੰਬਰ ਸੀ.ਏ -08-2023, ਸਵਰਨ ਸਿੰਘ ਬਨਾਮ ਰਘਵੀਰ ਕੌਰ ਸੀ, ਜੋ ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ), ਦਸੂਹਾ ਦੀ ਅਦਾਲਤ ਵਲੋਂ 21 ਨਵੰਬਰ 2022 ਨੂੰ ਪਾਸ ਕੀਤੇ ਹੁਕਮ ਦੇ ਵਿਰੁੱਧ ਜ਼ਿਲ੍ਹਾ ਜੱਜ, ਹੁਸ਼ਿਆਰਪੁਰ ਦੀ ਅਪੀਲੀ ਅਦਾਲਤ ਵਿਚ ਲੰਬਿਤ ਸੀ। ਇਹ ਵਿਵਾਦ 5 ਮਾਰਚ 2020 ਨੂੰ ਸ਼ੁਰੂ ਹੋਇਆ ਸੀ। ਪ੍ਰੀ-ਲੋਕ ਅਦਾਲਤ ਵਿਚ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਹੋਣ ਤੋਂ ਬਾਅਦ ਅਪੀਲ ਵਾਪਸ ਲੈ ਲਈ ਗਈ ਅਤੇ ਅੱਜ ਬੈਂਚ ਨੰਬਰ 3 ਵਿਚ ਡਾ. ਮਨਦੀਪ ਮਿੱਤਲ ਵਲੋਂ ਸਮਝੌਤੇ ਅਨੁਸਾਰ ਮਾਮਲੇ ਦਾ ਅੰਤਿਮ ਨਿਪਟਾਰਾ ਕੀਤਾ ਗਿਆ।