13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਖ਼ਾਲਸਾ ਕਾਲਜ ’ਚ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁੱਧ ਗੁਰਬਾਣੀ ਉਚਾਰਨ ਮੁਕਾਬਲਾ ਕਰਵਾਇਆ

ਗੜ੍ਹਸ਼ੰਕਰ, 12 ਸਤੰਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਲਜ ਗੁਰਦੁਆਰਾ ਕਮੇਟੀ ਵਲੋਂ ਵਿਦਿਆਰਥੀਆਂ ਵਿਚ ਗੁਰਬਾਣੀ ਪ੍ਰਤੀ ਸ਼ਰਧਾ ਤੇ ਸ਼ੁੱਧ ਉਚਾਰਨ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਸ਼ੁੱਧ ਗੁਰਬਾਣੀ ਉਚਾਰਨ ਮੁਕਾਬਲਾ ਕਰਵਾਇਆ। ਮੁਕਾਬਲੇ ਵਿਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਅਜੀਤ ਡੈਸਕ 13-09-2026
ਗੜ੍ਹਸ਼ੰਕਰ, 12 ਸਤੰਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਲਜ ਗੁਰਦੁਆਰਾ ਕਮੇਟੀ ਵਲੋਂ ਵਿਦਿਆਰਥੀਆਂ ਵਿਚ ਗੁਰਬਾਣੀ ਪ੍ਰਤੀ ਸ਼ਰਧਾ ਤੇ ਸ਼ੁੱਧ ਉਚਾਰਨ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਸ਼ੁੱਧ ਗੁਰਬਾਣੀ ਉਚਾਰਨ ਮੁਕਾਬਲਾ ਕਰਵਾਇਆ। ਮੁਕਾਬਲੇ ਵਿਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਗੁਰਬਾਣੀ ਦੀਆਂ ਪੰਗਤੀਆਂ ਦਾ ਸ਼ੁੱਧ, ਸਪੱਸ਼ਟ ਤੇ ਭਾਵਪੂਰਵਕ ਉਚਾਰਨ ਕਰਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ । ਪ੍ਰਤੀਯੋਗੀਆਂ ਦਾ ਮੁਲਾਂਕਣ ਡਾ. ਸੰਘਾ ਗੁਰਬਖ਼ਸ਼ ਕੌਰ, ਪ੍ਰੋ. ਰਾਏਦੀਪ ਸਿੰਘ, ਧਾਰਮਿਕ ਅਧਿਆਪਕ ਅੰਮ੍ਰਿਤਪਾਲ ਸਿੰਘ ਵਲੋਂ ਕੀਤਾ। ਮੁਲਾਂਕਣ ਦੌਰਾਨ ਉਚਾਰਨ ਦੀ ਸ਼ੁੱਧਤਾ, ਸਪਸ਼ਟਤਾ, ਲੈਅ ਤੇ ਪੇਸ਼ਕਾਰੀ ਦੇ ਨਾਲ ਨਾਲ ਗੁਰਬਾਣੀ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਵੀ ਵਿਸ਼ੇਸ਼ ਤੌਰ ‘ਤੇ ਧਿਆਨ ਵਿਚ ਰੱਖਿਆ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦੇ ਸਦੀਵੀਂ ਸ਼ਬਦ ਗੁਰੂ ਹਨ ਅਤੇ ਇਹ ਮਨੁੱਖਤਾ ਨੂੰ ਸੱਚ, ਨਾਮ-ਸਿਮਰਨ, ਸੇਵਾ, ਨਿਮਰਤਾ, ਦਇਆ ਤੇ ਜ਼ਿੰਮੇਵਾਰੀ ਦੀ ਪ੍ਰੇਰਨਾ ਦਿੰਦੇ ਹਨ। ਗੁਰਬਾਣੀ ਸਾਨੂੰ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਗੁਰਬਾਣੀ ਨੂੰ ਸ਼ੁੱਧ ਉਚਾਰਨ ਤੇ ਸਤਿਕਾਰ ਨਾਲ ਪੜ੍ਹਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰਬਾਣੀ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਵਿਚ ਪ੍ਰਿੰਸ ਸਿੰਘ ਬੀ. ਸੀ. ਏ. ਭਾਗ ਪਹਿਲਾ ਨੇ ਪਹਿਲਾ, ਅਮਨਦੀਪ ਕੌਰ ਬੀ. ਐੱਸ. ਸੀ. ਮੈਡੀਕਲ ਭਾਗ ਦੂਜਾ ਨੇ ਦੂਜਾ ਤੇ ਰਜਨੀ ਕੌਰ ਬੀ. ਏ. ਭਾਗ ਤੀਜਾ ਨੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ।
ਪਿਛਲੀ ਖ਼ਬਰ ਮਾਹਿਲਪੁਰ ’ਚ ਸਰਕਾਰ ਦੇ ਵਿਕਾਸ ਦੇ ਦਾਅਵੇ ਖੋਖਲੇ, ਲੋਕ ਮਾੜੇ ਹਾਲਾਤ ’ਚ ਰਹਿਣ ਲਈ ਮਜਬੂਰ-ਨਿਮਿਸ਼ਾ ਮਹਿਤਾ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸ਼ਰਮ ਨੂੰ ਖਾਣ-ਪੀਣ ਸਮੱਗਰੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।