13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਲੋਕਾਂ ’ਤੇ ਤਸ਼ੱਦਦ ਕਰਨਾ ਨਿੰਦਣਯੋਗ-ਸਤਿੰਦਰ ਸੰਧੂ

ਟਾਂਡਾ ਉੜਮੁੜ, 12 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਤੋਂ ਸਵਾਲ ਪੁੱਛਣ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨਾਲ ਕਥਿਤ ਤੌਰ ’ਤੇ ਤਸ਼ੱਦਦ ਜਾਂ ਧੱਕੇਸ਼ਾਹੀ ਕਰਨਾ ਬੇਹੱਦ ਨਿੰਦਣਯੋਗ ਹੈ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਸਤਿੰਦਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

ਅਜੀਤ ਡੈਸਕ 13-09-2026
ਟਾਂਡਾ ਉੜਮੁੜ, 12 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਤੋਂ ਸਵਾਲ ਪੁੱਛਣ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨਾਲ ਕਥਿਤ ਤੌਰ ’ਤੇ ਤਸ਼ੱਦਦ ਜਾਂ ਧੱਕੇਸ਼ਾਹੀ ਕਰਨਾ ਬੇਹੱਦ ਨਿੰਦਣਯੋਗ ਹੈ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਸਤਿੰਦਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਨੇ ਸਿਰਫ਼ ਨਸ਼ਿਆਂ ਸੰਬੰਧੀ ਹੀ ਦੱਸਿਆ ਸੀ ਪਰ ਉਸ ਉੱਪਰ ਏਨਾ ਤਸ਼ੱਦਦ ਕੀਤਾ ਕਿ ਉਸ ਨੂੰ ਆਤਮ ਹੱਤਿਆ ਲਈ ਮਜਬੂਰ ਹੋਣਾ ਪਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀ ਗੱਲ ਰੱਖਣ ਤੇ ਸਰਕਾਰ ਤੋਂ ਜਵਾਬ ਮੰਗਣ ਦਾ ਹੱਕ ਹੈ। ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜੇਕਰ ਨਸ਼ਿਆਂ ਦੀ ਸਮੱਸਿਆ ਸੰਬੰਧੀ ਸਵਾਲ ਉਠਾਉਣ ਵਾਲੇ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਇਹ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਵਾਲਾਂ ਨੂੰ ਗੰਭੀਰਤਾ ਨਾਲ ਸੁਣਨਾ ਚਾਹੀਦਾ ਹੈ।
ਪਿਛਲੀ ਖ਼ਬਰ ਸੰਤ ਬਾਬਾ ਸੋਹਣ ਸਿੰਘ ਤੇ ਸੰਤ ਬਾਬਾ ਲਛਮਣ ਸਿੰਘ ਸੰਤ ਸੋਹਣ ਸਿੰਘ ਤੇ ਸੰਤ ਲਛਮਣ ਸਿੰਘ ਦੀ ਯਾਦ ’ਚ ਗੁਰਦੁਆਰਾ ਟਿੱਬਾ ਸਾ... ਅਗਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।