14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਗੜ੍ਹਦੀਵਾਲਾ, 13 ਸਤੰਬਰ (ਚੱਗਰ)-ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨੁੱਖਾਂ ਤੇ ਸਰਬੱਤ ਦੇ ਭਲੇ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ। ਜਿਸ ਦੌਰਾਨ ਰੱਖੇ ਗਏ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਗਗਨਦੀਪ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਜਦਕਿ ਪ੍ਰਿੰ.

ਅਜੀਤ ਡੈਸਕ 14-09-2026
ਗੜ੍ਹਦੀਵਾਲਾ, 13 ਸਤੰਬਰ (ਚੱਗਰ)-ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨੁੱਖਾਂ ਤੇ ਸਰਬੱਤ ਦੇ ਭਲੇ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ। ਜਿਸ ਦੌਰਾਨ ਰੱਖੇ ਗਏ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਗਗਨਦੀਪ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਜਦਕਿ ਪ੍ਰਿੰ. ਜਗਜੀਤ ਸਿੰਘ ਰੀਹਲ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਦੇ ਬੱਚਿਆਂ ਨੇ ਬੀਬੀ ਸਰਬਜੀਤ ਕੌਰ ਚੱਗਰ ਦੀ ਅਗਵਾਈ ਹੇਠ ਸ਼ਬਦ ਕੀਰਤਨ ਤੇ ਕਵੀਸ਼ਰੀ ਵਾਰਾਂ ਪੇਸ਼ ਕੀਤੀਆਂ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਨੂੰ ਮਾਇਕ ਸਹਾਇਤਾ ਪ੍ਰਦਾਨ ਕਰਨ ਵਾਲਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸਰਪੰਚ ਹਰਦੀਪ ਸਿੰਘ ਸਮਰਾ, ਪ੍ਰਧਾਨ ਸੁਰਜੀਤ ਸਿੰਘ ਸਮਰਾ, ਗਿਆਨੀ ਹਰਭਜਨ ਸਿੰਘ, ਭਾਈ ਹਰਪਾਲ ਸਿੰਘ ਖ਼ਾਲਸਾ, ਹਰਵਿੰਦਰ ਸਿੰਘ ਸਮਰਾ, ਬਾਬਾ ਬਲਦੇਵ ਸਿੰਘ, ਭਾਈ ਤਰਸੇਮ ਸਿੰਘ, ਭਾਈ ਕਰਨੈਲ ਸਿੰਘ, ਭਾਈ ਗੁਲਜ਼ਾਰ ਸਿੰਘ, ਮਾ. ਦਿਲਬਾਗ ਸਿੰਘ ਚੱਗਰ, ਭਾਈ ਦਲਜੀਤ ਸਿੰਘ, ਸੁਲੱਖਣ ਸਿੰਘ, ਹਰਚਰਨ ਸਿੰਘ ਸਮਰਾ, ਲਵਰਾਜ ਸਿੰਘ ਕਾਲਕੱਟ, ਪ੍ਰਿੰਸੀਪਲ ਜਗਜੀਤ ਸਿੰਘ ਰੀਹਲ, ਗੁਰਨਾਮ ਸਿੰਘ ਬਿੱਲਾ, ਮਨਜੀਤ ਸਿੰਘ, ਦਸ਼ਮਪ੍ਰੀਤ ਸਿੰਘ, ਜਸਮੀਤ ਕੌਰ, ਬੀਬੀ ਸੁਰਿੰਦਰ ਕੌਰ ਸਮਰਾ, ਜਪਜੀਤ ਸਿੰਘ, ਬਲਰਾਜ ਸਿੰਘ, ਦਮਨਪ੍ਰੀਤ ਸਿੰਘ, ਏਕਮ, ਹਰਜੋਤ ਸਿੰਘ, ਹਰਵੀਰ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਲੱਬਰ ਦੇ ਛਿੰਝ ਮੇਲੇ ’ਚ ਭਾਜਪਾ ਨੇਤਾ ਸੁਸ਼ੀਲ ਪਿੰਕੀ ਮੁੱਖ ਮਹਿਮਾਨ ਵਜੋਂ ਪਹੁੰਚੇ ਅਗਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।