ਜਸਵਿੰਦਰ ਸਿੰਘ ਤੇ ਰਵਿੰਦਰ ਸਿੰਘ ਜਸਵਿੰਦਰ ਸਿੰਘ ਟਰਾਂਸਪੋਰਟ ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਤੇ ਰਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਬਣੇ
ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਸਵਿੰਦਰ ਸਿੰਘ ਨੂੰ ਪਾਰਟੀ ਦੇ ਟਰਾਂਸਪੋਰਟ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਤੇ ਰਵਿੰਦਰ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਆਪਣੀ ਨਿਯੁਕਤੀ ‘ਤੇ ਜਸਵਿੰਦਰ ਸਿੰਘ ਤੇ ਰਵਿੰਦਰ ਸਿੰਘ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਛਿੰਦੀ ਮੁਹਾਲੀ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।
ਅਜੀਤ ਡੈਸਕ
14-09-2026