17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸ਼੍ਰੋਮਣੀ ਅਕਾਲੀ ਦਲ (ਬ) ਨੇ ਬਿਜਲੀ ਕੱਟਾਂ ਖ਼ਿਲਾਫ਼ ਪਾਵਰਕਾਮ ਦੇ ਸਰਕਲ ਦਫ਼ਤਰ ’ਚ ਲਗਾਇਆ ਧਰਨਾ

ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ‘ਚ ਲੱਗ ਰਹੇ ਅਣ-ਐਲਾਨੇ ਅਤੇ ਲੰਬੇ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਵਰਕਾਮ ਦੇ ਸਰਕਲ ਦਫ਼ਤਰ ਹੁਸ਼ਿਆਰਪੁਰ ‘ਚ ਪੰਜਾਬ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਧਰਨਾ ਲਗਾਇਆ ਗਿਆ। ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਤੋਂ ਇਲਾਵਾ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ, ਆਮ ਖਪਤਕਾਰਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 17-09-2026
ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ‘ਚ ਲੱਗ ਰਹੇ ਅਣ-ਐਲਾਨੇ ਅਤੇ ਲੰਬੇ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਵਰਕਾਮ ਦੇ ਸਰਕਲ ਦਫ਼ਤਰ ਹੁਸ਼ਿਆਰਪੁਰ ‘ਚ ਪੰਜਾਬ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਧਰਨਾ ਲਗਾਇਆ ਗਿਆ। ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਤੋਂ ਇਲਾਵਾ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ, ਆਮ ਖਪਤਕਾਰਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਵਿਘਨ ਬਿਜਲੀ ਸਪਲਾਈ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚ ਵੱਡਾ ਫ਼ਰਕ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੰਮੇ ਅਣ-ਐਲਾਨੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨਾਲ ਘਰਾਂ ਦੇ ਨਾਲ-ਨਾਲ ਦੁਕਾਨਾਂ, ਕਾਰੋਬਾਰ, ਉਦਯੋਗ ਅਤੇ ਖੇਤੀਬਾੜੀ ਵੀ ਪ੍ਰਭਾਵਿਤ ਹੋ ਰਹੀ ਹੈ। ਸੰਜੀਵ ਤਲਵਾੜ ਨੇ ਕਿਹਾ ਕਿ ਸਰਕਾਰ ਦਾਅਵੇ ਕੁੱਝ ਹੋਰ ਕਰ ਰਹੀ ਹੈ, ਪਰ ਪੰਜਾਬ ਦੇ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਬਿਜਲੀ ਕੱਟਾਂ ਦੀ ਮਾਰ ਝੱਲਣੀ ਪੈ ਰਹੀ ਹੈ। ਇਸ ਮੌਕੇ ਪਾਰਟੀ ਦੇ ਮੀਤ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਬਿਜਲੀ ਸਿਰਫ਼ ਇਕ ਸਹੂਲਤ ਨਹੀਂ, ਸਗੋਂ ਅੱਜ ਦੇ ਸਮੇਂ ‘ਚ ਲੋਕਾਂ ਦੀ ਬੁਨਿਆਦੀ ਜ਼ਰੂਰਤ ਹੈ। ਘੰਟਿਆਂਬੱਧੀ ਬਿਜਲੀ ਬੰਦ ਰਹਿਣ ਨਾਲ ਹਰੇਕ ਵਰਗ ਪ੍ਰਭਾਵਿਤ ਹੋ ਰਿਹਾ ਹੈ। ਇਸ ਮੌਕੇ ਬੀ.ਸੀ. ਸੈੱਲ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਕਲਸੀ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਿਆਸੀ ਬਿਆਨਾਂ ਨਾਲ ਨਹੀਂ, ਜ਼ਮੀਨੀ ਪੱਧਰ ‘ਤੇ ਹੱਲ ਕਰਨਾ ਪਵੇਗਾ। ਸਰਕਾਰ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਅਣ-ਐਲਾਨੇ ਬਿਜਲੀ ਕੱਟ ਕਿਉਂ ਲੱਗ ਰਹੇ ਹਨ। ਇਸ ਮੌਕੇ ਐਸ.ਸੀ. ਸੈਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਪਿੱਪਲਾਂਵਾਲਾ ਨੇ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਹੇਠ ਪੰਜਾਬ ਭਰ ‘ਚ ਬਿਜਲੀ ਦੇ ਅਣ-ਐਲਾਨੇ ਕੱਟਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਧਰਨੇ ਦਿੱਤੇ ਜਾ ਰਹੇ ਹਨ। ਇਸ ਮੌਕੇ ਮਹਿਲਾ ਵਿੰਗ ਦੀ ਆਗੂ ਨੀਤੀ ਤਲਵਾੜ ਨੇ ਕਿਹਾ ਕਿ ਲੰਬੇ ਬਿਜਲੀ ਕੱਟਾਂ ਕਾਰਨ ਘਰੇਲੂ ਕੰਮਕਾਜ, ਬੱਚਿਆਂ ਦੀ ਪੜ੍ਹਾਈ ਤੇ ਰੋਜ਼ਾਨਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਇਸ ਮੌਕੇ ਧਰਨੇ ਨੂੰ ਰਾਣਾ ਰਣਵੀਰ ਸਿੰਘ, ਜਸਵਿੰਦਰ ਸਿੰਘ, ਜਗਤਾਰ ਸਿੰਘ, ਐਡਵੋਕੇਟ ਸੁਖਬੀਰ ਸਿੰਘ, ਦਵਿੰਦਰ ਭਾਰਜ, ਗੁਰਿੰਦਰ ਸਿੰਘ ਗੋਲਡੀ, ਮੱਖਣ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਇਕਬਾਲ ਸਿੰਘ ਗੋਪੀ, ਗੁਰਬਖ਼ਸ਼ ਸਿੰਘ ਰੀਹਲ, ਜਗਤਾਰ ਸਿੰਘ, ਰਵਿੰਦਰ ਸਿੰਘ, ਸੰਜੀਵ ਥਾਪਰ, ਧਰਮਿੰਦਰ ਪਾਲ, ਮੀਨਾ ਕੁਮਾਰੀ, ਵੇਦ ਆਦੀਆ, ਮਨਪ੍ਰੀਤ ਸੰਧੂ, ਅਨੂਪ ਭਾਰਦਵਾਜ, ਸੰਜਨਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੈਗਾ ਖ਼ੂਨਦਾਨ ਮੁਹਿੰਮ ’ਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦੈ-ਡਾ. ਬੱਗਾ ਅਗਲੀ ਖ਼ਬਰ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਟਾਂਡਾ ਵਿਖੇ ਡਰੋਨ ਸ਼ੋਅ ਚਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।