18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਬੱਕਰੀ ਪਾਲਣ ਸੰਬੰਧੀ 5 ਦਿਨਾਂ ਸਿਖਲਾਈ ਕੋਰਸ ਕਰਵਾਇਆ

ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੀ ਸਰਪ੍ਰਸਤੀ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਬੱਕਰੀ ਪਾਲਣ ਸੰਬੰਧੀ ਪੰਜ ਦਿਨਾਂ ਦਾ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ। ਇਸ ਕੋਰਸ ‘ਚ 44 ਕਿਸਾਨ ਵੀਰਾਂ, ਕਿਸਾਨ ਬੀਬੀਆਂ ਤੇ ਪੇਂਡੂ ਨੌਜਵਾਨਾਂ ਨੇ ਭਾਗ ਲਿਆ।

ਅਜੀਤ ਡੈਸਕ 18-09-2026
ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੀ ਸਰਪ੍ਰਸਤੀ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਬੱਕਰੀ ਪਾਲਣ ਸੰਬੰਧੀ ਪੰਜ ਦਿਨਾਂ ਦਾ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ। ਇਸ ਕੋਰਸ ‘ਚ 44 ਕਿਸਾਨ ਵੀਰਾਂ, ਕਿਸਾਨ ਬੀਬੀਆਂ ਤੇ ਪੇਂਡੂ ਨੌਜਵਾਨਾਂ ਨੇ ਭਾਗ ਲਿਆ। ਸਿਖਲਾਈ ‘ਚ ਪਹੁੰਚੇ ਸਿੱਖਿਆਰਥੀਆਂ ਨੂੰ ਡਾ. ਮਨਿੰਦਰ ਸਿੰਘ ਬੌਂਸ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ ਤੇ ਸਹਾਇਕ ਧੰਦੇ ਅਪਣਾ ਕੇ ਵਧੇਰੇ ਮੁਨਾਫ਼ਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਸਿਖਲਾਈ ਕੋਰਸ ਦੌਰਾਨ ਡਾ. ਪਰਮਿੰਦਰ ਸਿੰਘ ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ) ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਵਲੋਂ ਬੱਕਰੀ ਪਾਲਣ ਸੰਬੰਧੀ ਜਾਣਕਾਰੀ ਵਿਸਥਾਰ ਨਾਲ ਸਾਂਝੀ ਕੀਤੀ ਗਈ। ਪਸ਼ੂ ਪਾਲਣ ਵਿਭਾਗ ਹੁਸ਼ਿਆਰਪੁਰ ਦੇ ਸੇਵਾਮੁਕਤ ਵੈਟਰਨਰੀ ਅਫ਼ਸਰ ਡਾ. ਕਰਨੈਲ ਸਿੰਘ ਤੇ ਵੈਟਰਨਰੀ ਅਫ਼ਸਰ ਡਾ. ਅਧਿਰਾਜ ਸਿੰਘ ਨੇ ਵੀ ਸਿੱਖਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਵਿਭਾਗ ਵਲੋਂ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।
ਪਿਛਲੀ ਖ਼ਬਰ ਸੰਤ ਬਾਬਾ ਮੇਲਾ ਸਿੰਘ ਦੀ ਬਰਸੀ 25 ਨੂੰ ਅਗਲੀ ਖ਼ਬਰ ਭਾਜਪਾ ਮੰਡਲ ਹਾਜੀਪੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।