19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਬੂਟੇ ਲਗਾ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੰਦੇਸ਼

ਟਾਂਡਾ ਉੜਮੁੜ, 18 ਸਤੰਬਰ (ਭਗਵਾਨ ਸਿੰਘ ਸੈਣੀ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮ ਦਿਨ ਮੌਕੇ ਵੱਖ-ਵੱਖ ਧਾਰਮਿਕ ਸੰਸਥਾਵਾਂ ਤੇ ਸਕੂਲਾਂ ਵਿਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ ਹਾਜ਼ਰ ਆਗੂਆਂ ਤੇ ਪਤਵੰਤਿਆਂ ਵਲੋਂ ਵਾਤਾਵਰਨ ਦੀ ਸ਼ੁੱਧਤਾ ਤੇ ਹਰਿਆਵਲ ਨੂੰ ਵਧਾਉਣ ਦਾ ਸੰਦੇਸ਼ ਦਿੰਦਿਆਂ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੱਦਾ ਦਿੱਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ’ਤੇ ਬੂਟੇ ਲਗਾਉਂਦੇ ਹੋਏ ਸਾਬਕਾ ਚੇਅਰਮੈਨ ਜਵਾਹਰ ਖੁਰਾਨਾ, ਵੀਨੂੰ ਪੰਡਿਤ ਤੇ ਹੋਰ। ਤਸਵੀਰ : ਭਗਵਾਨ ਸਿੰਘ ਸੈਣੀ 19-09-2026
ਟਾਂਡਾ ਉੜਮੁੜ, 18 ਸਤੰਬਰ (ਭਗਵਾਨ ਸਿੰਘ ਸੈਣੀ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮ ਦਿਨ ਮੌਕੇ ਵੱਖ-ਵੱਖ ਧਾਰਮਿਕ ਸੰਸਥਾਵਾਂ ਤੇ ਸਕੂਲਾਂ ਵਿਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ ਹਾਜ਼ਰ ਆਗੂਆਂ ਤੇ ਪਤਵੰਤਿਆਂ ਵਲੋਂ ਵਾਤਾਵਰਨ ਦੀ ਸ਼ੁੱਧਤਾ ਤੇ ਹਰਿਆਵਲ ਨੂੰ ਵਧਾਉਣ ਦਾ ਸੰਦੇਸ਼ ਦਿੰਦਿਆਂ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਬੂਟੇ ਲਗਾਉਣ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ, ਚੰਗੀ ਸਿਹਤ ਤੇ ਤੰਦਰੁਸਤੀ ਲਈ ਕਾਮਨਾ ਕੀਤੀ ਗਈ। ਹਾਜ਼ਰ ਵਿਅਕਤੀਆਂ ਨੇ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਨਿਯਮਤ ਦੇਖ-ਭਾਲ ਕਰਨਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਸਾਬਕਾ ਚੇਅਰਮੈਨ ਪਲੈਨਿੰਗ ਬੋਰਡ ਹੁਸ਼ਿਆਰਪੁਰ ਜਵਾਹਰ ਖੁਰਾਨਾ, ਬੀਨੂ ਪੰਡਿਤ, ਰਾਜ ਕੁਮਾਰ, ਦਰਸ਼ਨ ਲਾਲ, ਡਿੰਪੀ ਸੈਣੀ, ਗੋਪਾਲ ਕਸ਼ਯਪ, ਦੀਪ ਕੁਮਾਰ, ਦੀਪਕ ਕਸ਼ਯਪ, ਬੀਰਵਲਪਵਨ ਕੁਮਾਰ, ਵਿਜੈ ਕੁਮਾਰ, ਸੁਰਜੀਤ ਸਿੰਘ, ਅਸ਼ਵਨੀ ਜੈਨ ਸਮੇਤ ਹੋਰ ਪਤਵੰਤੇ ਤੇ ਸਮਾਜ ਸੇਵੀ ਹਾਜ਼ਰ ਸਨ। ਸਮਾਗਮ ਦੌਰਾਨ ਵਾਤਾਵਰਨ ਦੀ ਸੰਭਾਲ ਤੇ ਸਮਾਜ ਨੂੰ ਹਰਿਆ-ਭਰਿਆ ਬਣਾਉਣ ਲਈ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਵੀ ਕੀਤੀ ਗਈ।
ਪਿਛਲੀ ਖ਼ਬਰ ਬਰਸੀ ’ਤੇ ਵਿਸ਼ੇਸ਼-ਸੰਗੀਤਕਾਰ ਪ੍ਰੋ. ਦਰਸ਼ਨ ਸਿੰਘ ‘ਕੋਮਲ’ ਨੰਗਲ ਕਲਾਂ ਅਗਲੀ ਖ਼ਬਰ ਸਰਬੱਤ ਦੇ ਭਲੇ ਨੂੰ ਸਮਰਪਿਤ ਪੀਰ ਗਿਆਰ੍ਹਵੀਂ ਵਾਲੀ ਸਰਕਾਰ-ਲੱਖਦਾਤਾ ਪੀਰ ਮੇਲੇ ਦੀਆਂ ਤਿਆਰੀਆਂ ਮੁਕੰਮਲ-ਚੇਤ ਰਾਮ ਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।