19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸੰਤ ਸੇਵਾ ਸਿੰਘ ਰਾਮਪੁਰ ਖੇੜਾ ਵਿਦੇਸ਼ ਦੌਰੇ ਤੋਂ ਪਰਤੇ

ਗੜ੍ਹਦੀਵਾਲਾ, 18 ਸਤੰਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਜਿਹੜੇ ਗੁਰਸਿੱਖੀ ਪ੍ਰਚਾਰ ਦੌਰੇ ਲਈ ਵਿਦੇਸ਼ ਗਏ ਹੋਏ ਸਨ। ਬੀਤੀ ਸ਼ਾਮ ਵਾਪਸ ਗੁਰਦੁਆਰਾ ਸਾਹਿਬ ਪਰਤ ਆਏ ਹਨ।

ਅਜੀਤ ਡੈਸਕ 19-09-2026
ਗੜ੍ਹਦੀਵਾਲਾ, 18 ਸਤੰਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਜਿਹੜੇ ਗੁਰਸਿੱਖੀ ਪ੍ਰਚਾਰ ਦੌਰੇ ਲਈ ਵਿਦੇਸ਼ ਗਏ ਹੋਏ ਸਨ। ਬੀਤੀ ਸ਼ਾਮ ਵਾਪਸ ਗੁਰਦੁਆਰਾ ਸਾਹਿਬ ਪਰਤ ਆਏ ਹਨ। ਉਨ੍ਹਾਂ ਦੇ ਨਾਲ ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜਾ ਵੀ ਹਾਜ਼ਰ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਮੂਹ ਸੇਵਾਦਾਰ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਅਤੇ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਅਰਦਾਸ ਕੀਤੀ ਗਈ। ਸੰਤ ਸੇਵਾ ਸਿੰਘ ਨੇ ਇਸ ਮੌਕੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਵਿਦੇਸ਼ੀ ਦੌਰੇ ਦੌਰਾਨ ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੀਆਂ ਸੰਗਤਾਂ ਦੇ ਵਿਸ਼ੇਸ਼ ਸੱਦੇ ‘ਤੇ ਵੱਖ-ਵੱਖ ਸ਼ਹਿਰਾਂ ’ਚ ਦੀਵਾਨ ਸਜਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਮੂਹ ਸੇਵਾਦਾਰ ਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਬੀ. ਐਨ. ਡੀ. ਸਕੂਲ ਵਿਖੇ ਨਸ਼ਿਆਂ ਦੀ ਸਮੱਸਿਆ ਵਿਸ਼ੇ ’ਤੇ ਸੈਮੀਨਾਰ ਤੇ ਰੈਲੀ ਕੱਢੀ ਅਗਲੀ ਖ਼ਬਰ ਨਰਸਿੰਗ ਕਾਲਜ ਦਾ ਸ਼ਾਨਦਾਰ ਨਤੀਜਾ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।