19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

‘ ਆਪ’ ਸਰਕਾਰ ਦੇ ਰਾਜ ਵਿਚ ਕਾਨੂੰਨ ਵਿਵਸਥਾ ਡਗਮਗਾਈ-ਗੇਰਾ

ਹਾਜੀਪੁਰ, 18 ਸਤੰਬਰ (ਜੋਗਿੰਦਰ ਸਿੰਘ)-ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਪੰਜਾਬ ਵਿਚ ਲੁੱਟਾਂ ਖੋਹਾਂ ਤੇ ਕਤਲੇਆਮ ਦੀਆਂ ਵੱਧ ਰਹੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਭਾਗ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ਡਗਮਗਾਈ ਹੋਈ ਨਜ਼ਰ ਆ ਰਹੀ ਹੈ ਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਨਸਰ ਬਿਨਾ ਕਿਸੇ ਡਰ ਭੈਅ ਦੇ ਇਹ ਸਭ ਕੁੱਝ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦਾ ਰੁਝਾਨ ਵੱਧ ਰਿਹਾ ਹੈ ਨੌਜਵਾਨ ਚਿੱਟਾ ਪੀ ਕੇ ਮਰ ਰਹੇ ਹਨ ਪਰ ਸਰਕਾਰ ਵਲੋਂ ਨਸ਼ਾ ਖ਼ਤਮ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 19-09-2026
ਹਾਜੀਪੁਰ, 18 ਸਤੰਬਰ (ਜੋਗਿੰਦਰ ਸਿੰਘ)-ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਪੰਜਾਬ ਵਿਚ ਲੁੱਟਾਂ ਖੋਹਾਂ ਤੇ ਕਤਲੇਆਮ ਦੀਆਂ ਵੱਧ ਰਹੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਭਾਗ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ਡਗਮਗਾਈ ਹੋਈ ਨਜ਼ਰ ਆ ਰਹੀ ਹੈ ਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਨਸਰ ਬਿਨਾ ਕਿਸੇ ਡਰ ਭੈਅ ਦੇ ਇਹ ਸਭ ਕੁੱਝ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦਾ ਰੁਝਾਨ ਵੱਧ ਰਿਹਾ ਹੈ ਨੌਜਵਾਨ ਚਿੱਟਾ ਪੀ ਕੇ ਮਰ ਰਹੇ ਹਨ ਪਰ ਸਰਕਾਰ ਵਲੋਂ ਨਸ਼ਾ ਖ਼ਤਮ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਕਿਹਾ ਕਿ ਇਲਾਕੇ ’ਚ ਨਾਜਾਇਜ਼ ਮਾਈਨਿੰਗ ਧੜੱਲੇ ਨਾਲ ਚੱਲ ਰਹੀ ਹੈ ਤੇ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਪੰਜਾਬ ਵਿਚ ਅਕਾਲੀ ਸਰਕਾਰ ਲਿਆਉਣ ਲਈ ਉਤਾਵਲੇ ਹਨ।
ਪਿਛਲੀ ਖ਼ਬਰ ਨੈਸ਼ਨਲ ਓਰਲ ਹੈਲਥ ਪ੍ਰੋਗਰਾਮ ਤਹਿਤ ਸਕੂਲ ’ਚ ਦੰਦਾਂ ਦਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸੀਪਰੀਆਂ ਦੀ ਉਸਾਰੀ ਅਧੀਨ ਗਰਾਊਂਡ ਨੂੰ ਖ਼ਰਾਬ ਕਰਨ ਦੇ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।