21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਜਰਮਨੀ ’ਚ ਮਰੇ ਵਿਅਕਤੀ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਾਂਪਲਾ ਨਾਲ ਕੀਤੀ ਮੁਲਾਕਾਤ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਮੁਕੇਰੀਆਂ ਦੇ ਪਿੰਡ ਲੰਗਾਹ ਦੇ ਵਾਸੀ ਰਮੇਸ਼ ਕੁਮਾਰ ਸਲਾਰੀਆ (45) ਜੋ ਪਿਛਲੇ ਕਾਫੀ ਸਮੇਂ ਤੋਂ ਜਰਮਨੀ ‘ਚ ਰਹਿ ਰਿਹਾ ਸੀ ਅਤੇ ਉਥੇ ਹੀ 8 ਸਤੰਬਰ ਨੂੰ ਉਸ ਦੀ ਮੌਤ ਹੋ ਗਈ ਸੀ। ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਉਸ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਨਾ ਪੁੱਜਣ ਕਾਰਨ ਦੁਖੀ ਹੋਏ ਪਰਿਵਾਰਕ ਮੈਂਬਰਾਂ ਨੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਤੋਂ ਮਦਦ ਦੀ ਗੁਹਾਰ ਲਗਾਈ।

ਅਜੀਤ ਡੈਸਕ 20-09-2026
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਮੁਕੇਰੀਆਂ ਦੇ ਪਿੰਡ ਲੰਗਾਹ ਦੇ ਵਾਸੀ ਰਮੇਸ਼ ਕੁਮਾਰ ਸਲਾਰੀਆ (45) ਜੋ ਪਿਛਲੇ ਕਾਫੀ ਸਮੇਂ ਤੋਂ ਜਰਮਨੀ ‘ਚ ਰਹਿ ਰਿਹਾ ਸੀ ਅਤੇ ਉਥੇ ਹੀ 8 ਸਤੰਬਰ ਨੂੰ ਉਸ ਦੀ ਮੌਤ ਹੋ ਗਈ ਸੀ। ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਉਸ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਨਾ ਪੁੱਜਣ ਕਾਰਨ ਦੁਖੀ ਹੋਏ ਪਰਿਵਾਰਕ ਮੈਂਬਰਾਂ ਨੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਤੋਂ ਮਦਦ ਦੀ ਗੁਹਾਰ ਲਗਾਈ। ਇਸ ਮੌਕੇ ਰਮੇਸ਼ ਕੁਮਾਰ ਸਲਾਰੀਆ ਦੀ ਪਤਨੀ ਪੂਨਮ ਦੇਵੀ ਨੇ ਦੱਸਿਆ ਕਿ ਉਸ ਦੇ ਪਤੀ ਦੀ ਬੀਤੀ 8 ਸਤੰਬਰ ਨੂੰ ਦਿਲ ਦੀ ਗਤੀ ਰੁਕ ਜਾਣ ਕਾਰਨ ਮੌਤ ਹੋ ਗਈ ਅਤੇ ਮੌਤ ਤੋਂ ਇਕ ਦਿਨ ਪਹਿਲਾਂ ਰਾਤ ਕਰੀਬ 10 ਵਜੇ ਉਸ ਨੇ ਆਪਣੇ ਪਤੀ ਨਾਲ ਫ਼ੋਨ ‘ਤੇ ਗੱਲ ਕੀਤੀ ਸੀ ਅਤੇ ਜਦੋਂ ਰਾਤ ਕਰੀਬ 11:30 ਵਜੇ ਉਸ ਨੇ ਮੁੜ ਫ਼ੋਨ ਕੀਤਾ ਤਾਂ ਉਸ ਦੇ ਪਤੀ ਨੇ ਫ਼ੋਨ ਨਹੀਂ ਚੁੱਕਿਆ। ਜਿਸ ‘ਤੇ ਉਨ੍ਹਾਂ ਨੇ ਆਪਣੇ ਕਿਸੇ ਕਰੀਬੀ ਰਿਸ਼ਤੇਦਾਰ ਨੂੰ ਆਪਣੇ ਪਤੀ ਕੋਲ ਭੇਜਿਆ, ਪਰ ਉਦੋਂ ਤੱਕ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਸੀ। ਪੂਨਮ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਜਰਮਨੀ ਤੋਂ ਇੱਥੇ ਲਿਆਉਣ ਸੰਬੰਧੀ ਸਾਰੀ ਕਾਗ਼ਜ਼ੀ ਕਾਰਵਾਈ ਕੀਤੀ ਜਾ ਚੁੱਕੀ ਹੈ, ਪਰ ਭਾਰਤ ਵਲੋਂ ਇਸ ਸੰਬੰਧੀ ਕਾਰਵਾਈ ਅਮਲ ‘ਚ ਨਹੀਂ ਲਿਆਂਦੀ ਜਾ ਰਹੀ। ਇਸ ਮੌਕੇ ਸਾਂਪਲਾ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਰਮੇਸ਼ ਕੁਮਾਰ ਸਲਾਰੀਆ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਉਹ ਖ਼ੁਦ ਨਿੱਜੀ ਤੌਰ ‘ਤੇ ਮਾਮਲੇ ਸੰਬੰਧੀ ਵਿਦੇਸ਼ੀ ਮੰਤਰਾਲੇ ਨਾਲ ਗੱਲਬਾਤ ਕਰਨਗੇ। ਇਸ ਮੌਕੇ ਕਰਮਜੀਤ, ਰਮਨਜੀਤ ਰੰਮੀ, ਰਮਨਦੀਪ ਜਸਵਾਲ, ਬਲਵੀਰ ਸਿੰਘ, ਪ੍ਰਦੀਪ ਕੁਮਾਰ, ਕਰਮਜੋਤ ਸਿੰਘ, ਸਾਹਿਲ ਸਾਂਪਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਅੰਡਰ-19 ਕ੍ਰਿਕਟ ਕੈਂਪ ਲਈ ਹੁਸ਼ਿਆਰਪੁਰ ਦੀਆਂ 2 ਖਿਡਾਰਨਾਂ ਦੀ ਚੋਣ ਅਗਲੀ ਖ਼ਬਰ ਯੂਥ ਵਲੰਟੀਅਰ ਐਵਾਰਡਜ਼-2026 ਰਾਜ ਪੱਧਰੀ ਸਮਾਗਮ ’ਚ ਚਾਰ ਨੌਜਵਾਨ ਸ਼ਖ਼ਸੀਅਤਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।