20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨੰਗਲ ਖਨੌੜਾ ਸਕੂਲ ਦੇ ਬੈਡਮਿੰਟਨ ਖਿਡਾਰੀਆਂ ਨੇ ਰਚਿਆ ਇਤਿਹਾਸ

ਰਾਮਗੜ੍ਹ ਸੀਕਰੀ, 19 ਸਤੰਬਰ (ਕਟੋਚ)-ਬਲਾਕ ਤਲਵਾੜਾ ਅਧੀਨ ਪੈਂਦੇ ਸਰਕਾਰੀ ਮਿਡਲ ਸਕੂਲ ਨੰਗਲ ਖਨੋੜਾ ਦੇ ਬੈਡਮਿੰਟਨ ਖਿਡਾਰੀਆਂ ਨੇ ਸੂਬਾ ਪੱਧਰੀ ਖੇਡ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸੂਬੇ ਵਿਚ ਜ਼ਿਲ੍ਹਾ ਹੁਸ਼ਿਆਰਪੁਰ, ਬਲਾਕ ਤਲਵਾੜਾ ਤੇ ਆਪਣੇ ਸਕੂਲ ਦਾ ਨਾਂਅ ਚਮਕਾਇਆ ਹੈ। ਸਕੂਲ ਪ੍ਰਮੁੱਖ ਪ੍ਰਸ਼ੋਤਮ ਦਾਸ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਡਮਿੰਟਨ ਖੇਡ ਦੇ ਸੂਬਾ ਪੱਧਰੀ ਮੁਕਾਬਲੇ ਵਿਚ ਸਕੂਲ ਦੇ ਹੋਣਹਾਰ ਖਿਡਾਰੀਆਂ ਕ੍ਰਿਸ਼ ਪਟਿਆਲ ਤੇ ਆਦਰਸ਼ ਪਰਜਾਪਤੀ ਦੀ ਜੌੜੀ ਨੇ ਅੰਡਰ 14 ਉਮਰ ਗਰੁੱਪ ਅਧੀਨ ਭਾਗ ਲਿਆ ਸੀ, ਜਿਸ ’ਚ ਉਨ੍ਹਾਂ ਨੇ ਸਰਬੋਤਮ ਪ੍ਰਦਰਸ਼ਨ ਕਰਦਿਆਂ ਸੂਬੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ ।

ਅਜੀਤ ਡੈਸਕ 20-09-2026
ਰਾਮਗੜ੍ਹ ਸੀਕਰੀ, 19 ਸਤੰਬਰ (ਕਟੋਚ)-ਬਲਾਕ ਤਲਵਾੜਾ ਅਧੀਨ ਪੈਂਦੇ ਸਰਕਾਰੀ ਮਿਡਲ ਸਕੂਲ ਨੰਗਲ ਖਨੋੜਾ ਦੇ ਬੈਡਮਿੰਟਨ ਖਿਡਾਰੀਆਂ ਨੇ ਸੂਬਾ ਪੱਧਰੀ ਖੇਡ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸੂਬੇ ਵਿਚ ਜ਼ਿਲ੍ਹਾ ਹੁਸ਼ਿਆਰਪੁਰ, ਬਲਾਕ ਤਲਵਾੜਾ ਤੇ ਆਪਣੇ ਸਕੂਲ ਦਾ ਨਾਂਅ ਚਮਕਾਇਆ ਹੈ। ਸਕੂਲ ਪ੍ਰਮੁੱਖ ਪ੍ਰਸ਼ੋਤਮ ਦਾਸ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਡਮਿੰਟਨ ਖੇਡ ਦੇ ਸੂਬਾ ਪੱਧਰੀ ਮੁਕਾਬਲੇ ਵਿਚ ਸਕੂਲ ਦੇ ਹੋਣਹਾਰ ਖਿਡਾਰੀਆਂ ਕ੍ਰਿਸ਼ ਪਟਿਆਲ ਤੇ ਆਦਰਸ਼ ਪਰਜਾਪਤੀ ਦੀ ਜੌੜੀ ਨੇ ਅੰਡਰ 14 ਉਮਰ ਗਰੁੱਪ ਅਧੀਨ ਭਾਗ ਲਿਆ ਸੀ, ਜਿਸ ’ਚ ਉਨ੍ਹਾਂ ਨੇ ਸਰਬੋਤਮ ਪ੍ਰਦਰਸ਼ਨ ਕਰਦਿਆਂ ਸੂਬੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ । ਜ਼ਿਕਰਯੋਗ ਹੈ ਕਿ ਬੈਡਮਿੰਟਨ ਖੇਡਦੀ ਸਕੂਲ ਦੀ ਇਸ ਜੋੜੀ ਨੇ ਪਹਿਲੇ ਮੁਕਾਬਲਿਆਂ ਵਿਚ ਸ਼ਲਾਘਾਯੋਗ ਪ੍ਰਦਰਸ਼ਨ ਕਰਦਿਆਂ ਸੂਬਾ ਪੱਧਰੀ ਖੇਡਾਂ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ। ਸਕੂਲ ਪ੍ਰਮੁੱਖ ਪ੍ਰਸ਼ੋਤਮ ਦਾਸ ਨੇ ਕਿਹਾ ਕਿ ਸਕੂਲ ਦੀ ਇਹ ਉਪਲਬਧੀ ਅਧਿਆਪਕਾਂ ਦੇ ਦਮਦਾਰ ਤੇ ਸਟੀਕ ਮਾਰਗ ਦਰਸ਼ਨ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਹੀ ਹਾਸਿਲ ਹੋਈ ਹੈ। ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਜੁਪਿੰਦਰ ਕੁਮਾਰ ਅਤੇ ਪ੍ਰਿੰਸੀਪਲ ਧੀਰਜ ਵਸ਼ਿਸ਼ਟ ਨੇ ਵਿਦਿਆਰਥੀਆਂ ਦੀ ਇਸ ਇਤਿਹਾਸਕ ਉਪਲਬਧੀ ਨੂੰ ਹੋਰ ਸਕੂਲਾਂ ਲਈ ਮਿਸਾਲ ਦੱਸਦਿਆਂ ਕਿਹਾ ਕਿ ਹਰੇਕ ਸਕੂਲ ਨੂੰ ਆਪਣੇ ਵਿਦਿਆਰਥੀਆਂ ਨੂੰ ਉਚਿੱਤ ਸਿਖਲਾਈ ਤੇ ਮਾਰਗ ਦਰਸ਼ਨ ਦੇਣਾ ਚਾਹੀਦਾ ਹੈ।
ਪਿਛਲੀ ਖ਼ਬਰ ਸਰਕਾਰੀ ਸਕੂਲ ਡੱਫਰ ਦੇ ਦੋ ਅਧਿਆਪਕ ਬੈੱਸਟ ਟੀਚਰ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਘਰੇਲੂ ਪ੍ਰੇਸ਼ਾਨੀ ਕਾਰਨ ਔਰਤ ਨੇ ਨਹਿਰ ’ਚ ਛਾਲ ਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।