ਜਥੇਦਾਰ ਗੜਗੱਜ ਵਲੋਂ ਕੌਂਸਲਰ ਜਸਵਿੰਦਰ ਸਿੰਘ ਮਾਨ ਤੇ ਜਤਿੰਦਰ ਸਿੰਘ ਮਾਨ ਦਾ ਸਨਮਾਨ
ਬੰਗਾ, 19 ਸਤੰਬਰ (ਧਰਮਵੀਰ ਪਾਲ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਜੋ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਪਹੁੰਚਿਆ ਦਾ ਸਿੱਖ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੰਗਾ ਨਗਰ ਕੌਂਸਲ ਦੇ ਕੌਂਸਲਰ ਜਸਵਿੰਦਰ ਸਿੰਘ ਮਾਨ ਤੇ ਜਤਿੰਦਰ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ।
ਬੰਗਾ, 19 ਸਤੰਬਰ (ਧਰਮਵੀਰ ਪਾਲ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਜੋ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਪਹੁੰਚਿਆ ਦਾ ਸਿੱਖ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੰਗਾ ਨਗਰ ਕੌਂਸਲ ਦੇ ਕੌਂਸਲਰ ਜਸਵਿੰਦਰ ਸਿੰਘ ਮਾਨ ਤੇ ਜਤਿੰਦਰ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਜਸਵਿੰਦਰ ਸਿੰਘ ਮਾਨ ਕੌਂਸਲਰ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਹਰ ਸਿੱਖ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਇਆ ਆਦੇਸ਼ ਇਲਾਹੀ ਫਰਮਾਨ ਹੁੰਦਾ ਹੈ ਤੇ ਸਾਨੂੰ ਸਾਰਿਆਂ ਨੂੰ ਸਿੱਖੀ ਸਿਧਾਂਤਾਂ ਦੇ ਅਨੁਸਾਰ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਇਸ ਮੌਕੇ ਜਥੇਦਾਰ ਸਤਨਾਮ ਸਿੰਘ ਲਾਦੀਆਂ, ਰਮਨ ਖੋਸਲਾ, ਹਿੰਮਤ ਤੇਜਪਾਲ, ਡਾ. ਰਾਜ ਖੋਸਲਾ, ਇਕਬਾਲ ਸਿੰਘ ਬਾਜਵਾ, ਨਿਤਨ ਦੁਗਲ, ਸੁਖਜਿੰਦਰ ਸਿੰਘ ਮਾਨ, ਅਮਰਜੀਤ ਸਿੰਘ ਮਾਨ, ਜਗਦੀਪ ਸਿੰਘ ਮਾਨ, ਸੋਨੂੰ ਜੋਸ਼ੀ, ਜੀਤ ਸਿੰਘ ਭਾਟੀਆ, ਈਸ਼ਵਰ ਸਿੰਘ ਬਾਜਵਾ, ਮੱਪਾ ਵਾਲੀਆ, ਸਤੀਸ਼ ਬਾਬਾ, ਅਰਵਿੰਦ ਸਿੰਘ ਮਾਨ ਵੀ ਹਾਜ਼ਰ ਸਨ।