21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸੂਬੇ ’ਚ ਵਧ ਰਹੀ ਅਰਾਜਕਤਾ ਤੋਂ ਲੋਕ ਸਹਿਮੇ-ਗਿਲਜੀਆਂ

ਅੱਡਾ ਸਰਾਂ , 20 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪੰਜਾਬ ਵਿਚ ਲਗਾਤਾਰ ਵਾਪਰ ਰਹੀਆਂ ਚੋਰੀਆਂ, ਲੁੱਟਾਂ-ਖੋਹਾਂ ਤੇ ਕਤਲ ਦੀਆਂ ਵਾਰਦਾਤਾਂ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਪਰਾਧਿਕ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ ਅਤੇ ਚੋਰੀਆਂ, ਲੁੱਟਾਂ-ਖੋਹਾਂ ਤੋਂ ਇਲਾਵਾ ਕਤਲ ਵਰਗੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ।

ਅਜੀਤ ਡੈਸਕ 21-09-2026
ਅੱਡਾ ਸਰਾਂ , 20 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪੰਜਾਬ ਵਿਚ ਲਗਾਤਾਰ ਵਾਪਰ ਰਹੀਆਂ ਚੋਰੀਆਂ, ਲੁੱਟਾਂ-ਖੋਹਾਂ ਤੇ ਕਤਲ ਦੀਆਂ ਵਾਰਦਾਤਾਂ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਪਰਾਧਿਕ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ ਅਤੇ ਚੋਰੀਆਂ, ਲੁੱਟਾਂ-ਖੋਹਾਂ ਤੋਂ ਇਲਾਵਾ ਕਤਲ ਵਰਗੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਫ਼ੇਲ੍ਹ ਹੋ ਚੁੱਕੀ ਹੈ ਅਤੇ ਅਪਰਾਧੀਆਂ ਵਿਚ ਪੁਲਸ ਦਾ ਡਰ ਘਟਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟਾਂਡਾ ਇਲਾਕਾ ਦੋਆਬੇ ਦੇ ਸ਼ਾਂਤਮਈ ਇਲਾਕਿਆਂ ਵਿਚ ਸ਼ੁਮਾਰ ਹੁੰਦਾ ਸੀ, ਜਿਥੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਸਨ ਪਰ ਪਿਛਲੇ ਸਮੇਂ ਦੌਰਾਨ ਇਲਾਕੇ ਵਿਚ ਲਗਾਤਾਰ ਸਾਹਮਣੇ ਆ ਰਹੀਆਂ ਚੋਰੀਆਂ, ਲੁੱਟਾਂ-ਖੋਹਾਂ ਤੇ ਕਤਲ ਦੀਆਂ ਵਾਰਦਾਤਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨਾ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ, ਤਾਂ ਜੋ ਲੋਕ ਬਿਨਾਂ ਕਿਸੇ ਡਰ ਦੇ ਆਪਣਾ ਜੀਵਨ ਬਤੀਤ ਕਰ ਸਕਣ।
ਪਿਛਲੀ ਖ਼ਬਰ ਸੰਗਤਾਂ ਵਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸ਼ਾਮਚੁਰਾਸੀ ’ਚ ਭਰਵਾਂ ਸਵਾਗਤ ਅਗਲੀ ਖ਼ਬਰ ਟਾਂਡਾ ਵਿਚ ਲੁਟੇਰਿਆਂ ਨੇ ਵਿਅਕਤੀ ਤੋਂ ਹਥਿਆਰਾਂ ਦੇ ਬਲ ’ਤੇ ਸਕੂਟਰੀ ਖੋਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।