ਪਤੀ ਨੂੰ ਸਾਉਦੀ ਅਰਬ ’ਚ ਮਿਲੀ ਮੌਤ ਦੀ ਸਜ਼ਾ ਤੋਂ ਬਚਾਉਣ ਲਈ ਪਤਨੀ ਨੇ ਖੰਨਾ ਤੋਂ ਲਗਾਈ ਮਦਦ ਦੀ ਗੁਹਾਰ
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਾਬਕਾ ਮੈਂਬਰ ਰਾਜ ਸਭਾ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨਾਲ ਮੁਲਾਕਾਤ ਕਰਦਿਆਂ ਸੁਨੀਲ ਲਤਾ ਨੇ ਆਪਣੇ ਪਤੀ ਬਲਜਿੰਦਰ ਸਿੰਘ ਦੀ ਜਾਨ ਬਚਾਉਣ ਲਈ ਮਦਦ ਦੀ ਗੁਹਾਰ ਲਗਾਈ। ਜ਼ਿਕਰਯੋਗ ਹੈ ਕਿ ਬਲਜਿੰਦਰ ਸਿੰਘ ਇਸ ਸਮੇਂ ਸਾਉਦੀ ਅਰਬ ਦੀ ਜੇਲ੍ਹ ‘ਚ ਬੰਦ ਹੈ ਅਤੇ ਉਥੋਂ ਦੀ ਅਦਾਲਤ ਨੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਹੋਈ ਹੈ।
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਾਬਕਾ ਮੈਂਬਰ ਰਾਜ ਸਭਾ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨਾਲ ਮੁਲਾਕਾਤ ਕਰਦਿਆਂ ਸੁਨੀਲ ਲਤਾ ਨੇ ਆਪਣੇ ਪਤੀ ਬਲਜਿੰਦਰ ਸਿੰਘ ਦੀ ਜਾਨ ਬਚਾਉਣ ਲਈ ਮਦਦ ਦੀ ਗੁਹਾਰ ਲਗਾਈ। ਜ਼ਿਕਰਯੋਗ ਹੈ ਕਿ ਬਲਜਿੰਦਰ ਸਿੰਘ ਇਸ ਸਮੇਂ ਸਾਉਦੀ ਅਰਬ ਦੀ ਜੇਲ੍ਹ ‘ਚ ਬੰਦ ਹੈ ਅਤੇ ਉਥੋਂ ਦੀ ਅਦਾਲਤ ਨੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਹੋਈ ਹੈ। ਸੁਨੀਲ ਲਤਾ ਨੇ ਦੱਸਿਆ ਕਿ ਬਲਜਿੰਦਰ ਸਿੰਘ 6 ਫਰਵਰੀ 2024 ਤੋਂ ਸਾਉਦੀ ਅਰਬ ਦੇ ਮਦੀਨਾ ‘ਚ ਇਕ ਡਰੱਗ ਤਸਕਰੀ ਦੇ ਮਾਮਲੇ ਵਿਚ ਨਜ਼ਰਬੰਦ ਹੈ, ਜਿਸ ‘ਚ ਉਸ ਦਾ ਪਤੀ ਪੂਰੀ ਤਰ੍ਹਾਂ ਬੇਕਸੂਰ ਹੈ। ਬਲਜਿੰਦਰ ਸਿੰਘ ਨੂੰ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ, ਜਿਸ ਨੂੰ ਬਾਅਦ ‘ਚ ਹਾਈ ਕੋਰਟ ਤੇ ਸੁਪਰੀਮ ਕੋਰਟ ਨੇ ਬਰਕਰਾਰ ਰੱਖਿਆ। ਸੁਨੀਲ ਲਤਾ ਨੇ ਕਿਹਾ ਕਿ ਸਾਉਦੀ ਅਰਬ ਦੇ ਅਧਿਕਾਰੀਆਂ ਨੂੰ ਸ਼ਾਹੀ ਰਹਿਮ ਦੀ ਅਪੀਲ ਕੀਤੀ ਗਈ ਸੀ, ਪਰ ਇਸ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਉਸ ਨੇ ਖੰਨਾ ਤੋਂ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਤੱਕ ਪਹੁੰਚ ਕਰਕੇ ਉਸ ਦੇ ਪਤੀ ਬਲਜਿੰਦਰ ਸਿੰਘ ਨੂੰ ਉੱਥੋਂ ਛੁਡਾ ਕੇ ਭਾਰਤ ਵਾਪਸ ਲਿਆਉਣ ‘ਚ ਉਸ ਦੀ ਮਦਦ ਕਰਨ। ਇਸ ਮੌਕੇ ਖੰਨਾ ਨੇ ਕਿਹਾ ਕਿ ਮਨੁੱਖੀ ਆਧਾਰ ‘ਤੇ ਉਪਲਬਧ ਸਾਰੇ ਸੰਭਵ ਵਿਕਲਪਾਂ ਤੇ ਰਾਜਨੀਤਕ ਮਾਧਿਅਮਾਂ ਦੀ ਖੋਜ ਕਰਨ ਦੀ ਲੋੜ ਹੈ। ਉਨ੍ਹਾਂ ਤੁਰੰਤ ਸੁਨੀਲ ਲਤਾ ਦੀ ਪਟੀਸ਼ਨ ਆਪਣੇ ਦਫ਼ਤਰ ਰਾਹੀਂ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਭੇਜੀ, ਜਿਸ ‘ਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮਾਮਲੇ ਨੂੰ ਸਾਉਦੀ ਅਰਬ ਸਰਕਾਰ ਕੋਲ ਉਠਾਏ ਅਤੇ ਬਲਜਿੰਦਰ ਸਿੰਘ ਦੀ ਜਾਨ ਬਚਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇ।