22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਡਾ. ਰਵਜੋਤ ਨੇ ਲੋਕ ਮਿਲਣੀ ਦੌਰਾਨ ਪਰਿਵਾਰਾਂ ਨੂੰ 10 ਲੱਖ ਤੱਕ ਦੇ ਸਿਹਤ ਕਾਰਡ ਵੰਡੇ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਨਸਰਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਰਿਵਾਰਾਂ ਦੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਹਰੇਕ ਪਰਿਵਾਰ ਲਈ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ।

ਅਜੀਤ ਡੈਸਕ 22-09-2026
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਨਸਰਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਰਿਵਾਰਾਂ ਦੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਹਰੇਕ ਪਰਿਵਾਰ ਲਈ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਸਿਹਤ ਬੀਮਾ ਯੋਜਨਾ ਦੇ ਕਾਰਡ ਸੌਂਪਦਿਆਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਭਰ ਵਿਚ ਪਰਿਵਾਰਾਂ ਨੂੰ ਪ੍ਰਮੁੱਖ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਲੋਕਾਂ ਲਈ ਸਿਹਤ ਸੁਰੱਖਿਆ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ ਵੱਡੇ ਕਦਮ ਚੁੱਕੇ ਗਏ ਹਨ ਜਿਸ ਨਾਲ ਰਾਜ ਦੇ ਹਰ ਖੇਤਰ ਦੇ ਲਗਭਗ ਹਰ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿਚ 1100 ਕਰੋੜ ਰੁਪਏ ਦੀ ਲਾਗਤ ਨਾਲ 3000 ਤੋਂ ਵੱਧ ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ ਜਦਕਿ 6000 ਹੋਰ ਖੇਡ ਮੈਦਾਨਾਂ ਦਾ ਕੰਮ ਜਲਦ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਹਲਕਾ ਸ਼ਾਮਚੁਰਾਸੀ ਵਿਚ ਸੜਕਾਂ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ ਅਤੇ ਆਉਂਦੇ ਕੁੱਝ ਹਫ਼ਤਿਆਂ ਵਿਚ ਇਹ ਕੰਮ ਮੁਕੰਮਲ ਕਰਵਾ ਕੇ ਲੋਕਾਂ ਨੂੰ ਹੋਰ ਸੁਖਾਲੀ ਆਵਾਜਾਈ ਦੀ ਸਹੂਲਤ ਮਿਲੇਗੀ।
ਪਿਛਲੀ ਖ਼ਬਰ ਨਸ਼ਾ-ਵਿਰੋਧੀ ਮਾਰਚ ਦਾ ਵਿਰੋਧ ਪੰਜਾਬ ਸਰਕਾਰ ਦੀ ਬੇਚੈਨੀ ਨੂੰ ਦਰਸਾਉਂਦਾ-ਅਜੈ ਕੌਸ਼ਲ ਸੇਠੂ ਅਗਲੀ ਖ਼ਬਰ ਗੜ੍ਹਸ਼ੰਕਰ ਦੀਆਂ ਸੜਕਾਂ ’ਤੇ ਹੁਣ ਨਹੀਂ ਸੁੱਟਿਆ ਜਾਵੇਗਾ ਕੂੜਾ ਕਰਕਟ-ਸੋਮ ਨਾਥ ਬੰਗੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।