24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਖੰਨਾ ਨੇ ਬ੍ਰਿਟੇਨ ’ਚ ਸਿੱਖ ਬੱਸ ਡਰਾਈਵਰ ’ਤੇ ਹੋਏ ਹਮਲੇ ਦਾ ਮਾਮਲਾ ਵਿਦੇਸ਼ ਮੰਤਰਾਲੇ ਕੋਲ ਉਠਾਇਆ

ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਸਾਬਕਾ ਮੈਂਬਰ ਰਾਜ ਸਭਾ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੇ ਬ੍ਰਿਟੇਨ ‘ਚ ਇਕ ਸਿੱਖ ਬੱਸ ਡਰਾਈਵਰ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਭਾਰਤ ਸਰਕਾਰ ਦੇ ਕੇਂਦਰੀ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਕਿ ਉਹ ਇਹ ਮਾਮਲਾ ਬ੍ਰਿਟਿਸ਼ ਸਰਕਾਰ ਕੋਲ ਉਠਾਏ ਅਤੇ ਦੋਸ਼ੀ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ। ਖੰਨਾ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ, ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਖੇਤਰ ਦੇ ਟੈਲਫੋਰਡ ਵਿਚ ਇਕ ਵਿਦੇਸ਼ੀ ਨੇ ਇਕ ਸਿੱਖ ਬੱਸ ਡਰਾਈਵਰ ‘ਤੇ ਹਮਲਾ ਕੀਤਾ ਅਤੇ ਸਿੱਖ ਡਰਾਈਵਰ ਨੂੰ ਕੁੱਟਿਆ ਤੇ ਗੱਡੀ ‘ਚੋਂ ਬਾਹਰ ਸੁੱਟਿਆ।

ਅਜੀਤ ਡੈਸਕ 24-09-2026
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਸਾਬਕਾ ਮੈਂਬਰ ਰਾਜ ਸਭਾ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੇ ਬ੍ਰਿਟੇਨ ‘ਚ ਇਕ ਸਿੱਖ ਬੱਸ ਡਰਾਈਵਰ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਭਾਰਤ ਸਰਕਾਰ ਦੇ ਕੇਂਦਰੀ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਕਿ ਉਹ ਇਹ ਮਾਮਲਾ ਬ੍ਰਿਟਿਸ਼ ਸਰਕਾਰ ਕੋਲ ਉਠਾਏ ਅਤੇ ਦੋਸ਼ੀ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ। ਖੰਨਾ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ, ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਖੇਤਰ ਦੇ ਟੈਲਫੋਰਡ ਵਿਚ ਇਕ ਵਿਦੇਸ਼ੀ ਨੇ ਇਕ ਸਿੱਖ ਬੱਸ ਡਰਾਈਵਰ ‘ਤੇ ਹਮਲਾ ਕੀਤਾ ਅਤੇ ਸਿੱਖ ਡਰਾਈਵਰ ਨੂੰ ਕੁੱਟਿਆ ਤੇ ਗੱਡੀ ‘ਚੋਂ ਬਾਹਰ ਸੁੱਟਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਇਹ ਮਾਮਲਾ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਦੇ ਧਿਆਨ ‘ਚ ਲਿਆ ਕੇ ਉਕਤ ਮਾਮਲੇ ਦੇ ਦੋਸ਼ੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ 10 ਸਾਲ ਦੀ ਕੈਦ ਅਗਲੀ ਖ਼ਬਰ ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਗੁਰਮਤਿ ਸਮਾਗਮਾਂ ਦੀ ਲੜੀ ਜਾਰੀ-ਗੁਰਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।