24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਤਪਾਲ ਸਿੰਘ ਸੋਖੀ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਦੀ ਗਲੋਬਲ ਟੀਮ ਦੇ ਮੈਂਬਰ ਬਣੇ

ਹੁਸ਼ਿਆਰਪੁਰ, 23 ਸਤੰਬਰ (ਨਰਿੰਦਰ ਸਿੰਘ ਬੱਡਲਾ)-ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਵਲੋਂ ਇੰਡੀਆ ਪ੍ਰਧਾਨ ਹਰਦੇਵ ਸਿੰਘ ਕੌਂਸਲ ਦੀ ਅਗਵਾਈ ਹੇਠ ਜਥੇਬੰਦੀ ਦੀ ਮਜ਼ਬੂਤੀ ਲਈ ਆਰੰਭੇ ਗਏ ਯਤਨਾਂ ਸਦਕਾ ਅਹਿਮ ਨਿਯੁਕਤੀ ਕਰਦਿਆਂ ਸਤਪਾਲ ਸਿੰਘ ਸੋਖੀ ਅੰਮ੍ਰਿਤਸਰ ਚੇਅਰਮੈਨ ਰਾਮਗੜ੍ਹੀਆ ਵੈੱਲਫੇਅਰ ਬੋਰਡ ਨੂੰ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਦੀ ਗਲੋਬਲ ਟੀਮ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਦੇਵ ਸਿੰਘ ਕੌਂਸਲ ਪ੍ਰਧਾਨ ਇੰਡੀਆ ਨੇ ਦੱਸਿਆ ਕਿ ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਨੂੰ ਜਥੇਬੰਦਕ ਤੌਰ ‘ਤੇ ਵਰਲਡ ਵਾਈਡ ਤਾਕਤ ਦੇਣ ਲਈ ਹਾਈ ਪਾਵਰ ਗਲੋਬਲ ਟੀਮ ਗਠਿਤ ਕੀਤੀ ਜਾ ਰਹੀ ਹੈ, ਜਿਸ ਵਿਚ ਰਾਮਗੜ੍ਹੀਆ ਭਾਈਚਾਰੇ ਦੀ ਬਿਹਤਰੀ ਲਈ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ।

ਅਜੀਤ ਡੈਸਕ 24-09-2026
ਹੁਸ਼ਿਆਰਪੁਰ, 23 ਸਤੰਬਰ (ਨਰਿੰਦਰ ਸਿੰਘ ਬੱਡਲਾ)-ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਵਲੋਂ ਇੰਡੀਆ ਪ੍ਰਧਾਨ ਹਰਦੇਵ ਸਿੰਘ ਕੌਂਸਲ ਦੀ ਅਗਵਾਈ ਹੇਠ ਜਥੇਬੰਦੀ ਦੀ ਮਜ਼ਬੂਤੀ ਲਈ ਆਰੰਭੇ ਗਏ ਯਤਨਾਂ ਸਦਕਾ ਅਹਿਮ ਨਿਯੁਕਤੀ ਕਰਦਿਆਂ ਸਤਪਾਲ ਸਿੰਘ ਸੋਖੀ ਅੰਮ੍ਰਿਤਸਰ ਚੇਅਰਮੈਨ ਰਾਮਗੜ੍ਹੀਆ ਵੈੱਲਫੇਅਰ ਬੋਰਡ ਨੂੰ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਦੀ ਗਲੋਬਲ ਟੀਮ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਦੇਵ ਸਿੰਘ ਕੌਂਸਲ ਪ੍ਰਧਾਨ ਇੰਡੀਆ ਨੇ ਦੱਸਿਆ ਕਿ ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਨੂੰ ਜਥੇਬੰਦਕ ਤੌਰ ‘ਤੇ ਵਰਲਡ ਵਾਈਡ ਤਾਕਤ ਦੇਣ ਲਈ ਹਾਈ ਪਾਵਰ ਗਲੋਬਲ ਟੀਮ ਗਠਿਤ ਕੀਤੀ ਜਾ ਰਹੀ ਹੈ, ਜਿਸ ਵਿਚ ਰਾਮਗੜ੍ਹੀਆ ਭਾਈਚਾਰੇ ਦੀ ਬਿਹਤਰੀ ਲਈ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਹਿਤ ਸਤਪਾਲ ਸਿੰਘ ਸੋਖੀ ਅੰਮ੍ਰਿਤਸਰ ਚੇਅਰਮੈਨ ਰਾਮਗੜ੍ਹੀਆ ਵੈੱਲਫੇਅਰ ਬੋਰਡ ਦੀਆਂ ਭਾਈਚਾਰੇ ਦੀ ਭਲਾਈ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਸਤਪਾਲ ਸਿੰਘ ਸੋਖੀ ਚੇਅਰਮੈਨ ਰਾਮਗੜ੍ਹੀਆ ਵੈੱਲਫੇਅਰ ਬੋਰਡ ਨੇ ਆਪਣੀ ਨਿਯੁਕਤੀ ਲਈ ਹਰਦੇਵ ਸਿੰਘ ਕੌਂਸਲ ਇੰਡੀਆ ਪ੍ਰਧਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨ, ਮਨ, ਧਨ ਨਾਲ ਨਿਭਾਉਣਗੇ। ਇਸ ਮੌਕੇ ਗੁਰਦੇਵ ਸਿੰਘ ਐਕਸੀਅਨ ਜਨਰਲ ਸਕੱਤਰ ਇੰਡੀਆ, ਅਮਰਜੀਤ ਸਿੰਘ ਆਸੀ, ਜਸਵੰਤ ਸਿੰਘ ਭੋਗਲ ਚੇਅਰਮੈਨ, ਗੁਰਵਿੰਦਰ ਸਿੰਘ ਗਿੰਦਾ ਝਾਂਸ ਪ੍ਰਧਾਨ ਪੰਜਾਬ, ਹਰਪ੍ਰੀਤ ਸਿੰਘ ਕੌਂਸਲ ਜ਼ਿਲ੍ਹਾ ਪ੍ਰਧਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਮਾਮੀ ਭਾਰਤਮ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ’ਤੇ ਦੇਸ਼ ਭਰ ਵਿਚ ਰਾਸ਼ਟਰੀ ਆਵਾਜ਼ ਗੂੰਜੇਗੀ ਅਗਲੀ ਖ਼ਬਰ ਅੱਤੋਵਾਲ ਸੁਸਾਇਟੀ ਵਲੋਂ ਜ਼ਖ਼ਮੀ ਵਿਅਕਤੀ ਦੇ ਇਲਾਜ ਲਈ ਰਾਸ਼ੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।