28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸੱਪ ਦੇ ਡੰਗ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਪੱਸੀ ਕੰਢੀ, 26 ਸਤੰਬਰ (ਜਗਤਾਰ ਸਿੰਘ ਰਜਪਾਲਮਾ)- ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਐੱਸ. ਐੱਮ.

ਅਜੀਤ ਡੈਸਕ 27-09-2026
ਪੱਸੀ ਕੰਢੀ, 26 ਸਤੰਬਰ (ਜਗਤਾਰ ਸਿੰਘ ਰਜਪਾਲਮਾ)- ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਐੱਸ. ਐੱਮ. ਓ. ਡਾ. ਰੋਹਿਤ ਬਰੂਟਾ ਪੀ. ਐੱਚ. ਸੀ. ਮੰਡ ਭੰਡੇਰ ਦੀ ਅਗਵਾਈ ਹੇਠ ਪਿੰਡ ਮੱਕੋਵਾਲ ਵਿਖੇ ‘ਸੱਪ ਦੇ ਡੰਗ’ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਲੋਕਾਂ ਨੂੰ ਸੱਪ ਦੇ ਡੰਗਣ ਤੇ ਕੀਤੇ ਜਾਣ ਵਾਲੇ ਮੁਢੱਲੇ ਇਲਾਜ ਅਤੇ ਸਾਵਧਾਨੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਪੂਰਨ ਚੰਦ, ਨਰਿੰਦਰ ਪਾਲ, ਸੰਧਿਆ, ਰਜਿੰਦਰ ਪਾਲ, ਜਗਦੇਵ ਸਿੰਘ, ਕਰਨੈਲ ਸਿੰਘ, ਅਜੇ ਕੁਮਾਰ, ਅਸ਼ੋਕ ਕੁਮਾਰ, ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਬਰਿੰਗਲੀ ’ਚ ਖੇਡ ਪਾਰਕ ਤੇ ਹੈਲਥ ਵੈਲਨੈਸ ਸੈਂਟਰ ਦਾ ਉਦਘਾਟਨ ਅਗਲੀ ਖ਼ਬਰ ਭੂੰਦੜ ਤੇ ਹੋਰਨਾਂ ਵਲੋਂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।