28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਕੌਮੀ ਆਗੂਆਂ ਦਾ ਸਨਮਾਨ

ਗੜ੍ਹਸ਼ੰਕਰ, 27 ਸਤੰਬਰ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗੜ੍ਹਸ਼ੰਕਰ ਨਾਲ ਸਬੰਧਿਤ ਨਵ-ਨਿਯੁਕਤ ਕੌਮੀ ਆਗੂਆਂ ਦਾ ਇੱਥੇ ਪਾਰਟੀ ਦਫ਼ਤਰ ਵਿਖੇ ਸਨਮਾਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਪੀ.

ਅਜੀਤ ਡੈਸਕ 28-09-2026
ਗੜ੍ਹਸ਼ੰਕਰ, 27 ਸਤੰਬਰ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗੜ੍ਹਸ਼ੰਕਰ ਨਾਲ ਸਬੰਧਿਤ ਨਵ-ਨਿਯੁਕਤ ਕੌਮੀ ਆਗੂਆਂ ਦਾ ਇੱਥੇ ਪਾਰਟੀ ਦਫ਼ਤਰ ਵਿਖੇ ਸਨਮਾਨ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਪੀ.ਏ.ਸੀ. ਮੈਂਬਰ ਰਸ਼ਪਾਲ ਸਿੰਘ ਕੁੱਕੜਾਂ ਅਤੇ ਜਗਦੇਵ ਸਿੰਘ ਮਨਸੋਵਾਲ, ਜਨਰਲ ਕੌਂਸਲ ਮੈਂਬਰ ਅਮਰਜੀਤ ਸਿੰਘ ਪੁਰਖੋਵਾਲ, ਤਰਲੋਕ ਸਿੰਘ ਨਾਗਪਾਲ ਅਤੇ ਚੌਧਰੀ ਅਮਰ ਚੰਦ ਦਾ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ ਸਿਰੋਪਾਓ ਨਾਲ ਸਨਮਾਨ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ ਗਈ। ਸਾਬਕਾ ਵਿਧਾਇਕ ਰਾਠਾਂ ਨੇ ਕਿਹਾ ਕਿ ਪਾਰਟੀ ਨੇ ਹਮੇਸ਼ਾ ਆਪਣੇ ਮਿਹਨਤੀ ਵਰਕਰਾਂ ਦਾ ਮਾਣ ਵਧਾਇਆ ਹੈ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਸਮੁੱਚੀ ਹਾਈਕਮਾਂਡ ਦਾ ਨਵੀਂ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਸਪੋਰਟਸ ਅਥਾਰਿਟੀ ਆਫ਼ ਇੰਡੀਆ ਤੇ ਫਿੱਟ ਇੰਡੀਆ ਮੂਵਮੈਂਟ ਨੇ ਸਾਈਕਲਿਸਟ ਬਲਰਾਜ ਚੌਹਾਨ ਨੂੰ ਬਣਾਇਆ ਪੰਜਾਬ ਦਾ ਸਟੇਟ ਸਾਈਕਲਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।