29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਹਲਕਾ ਦਸੂਹਾ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ-ਐਡ. ਘੁੰਮਣ

ਤਲਵਾੜਾ, 28 ਸਤੰਬਰ (ਮਨੀਸ਼ਾ ਮਹਿਤਾ)-ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਆਸ਼ੀਰਵਾਦ ਸਦਕਾ ਹਲਕਾ ਦਸੂਹਾ ਦੇ ਸਾਰੇ ਹੀ ਪਿੰਡਾਂ ’ਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਅਜੀਤ ਡੈਸਕ 29-09-2026
ਤਲਵਾੜਾ, 28 ਸਤੰਬਰ (ਮਨੀਸ਼ਾ ਮਹਿਤਾ)-ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਆਸ਼ੀਰਵਾਦ ਸਦਕਾ ਹਲਕਾ ਦਸੂਹਾ ਦੇ ਸਾਰੇ ਹੀ ਪਿੰਡਾਂ ’ਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਆਮ ਆਦਮੀ ਪਾਰਟੀ ਦੇ ਤਲਵਾੜਾ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਕੀਤਾ। ਐਡ. ਘੁੰਮਣ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਕਰਕੇ ਪੰਜਾਬ ’ਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਦਸੂਹਾ ਦੀ ਸੀਟ ’ਤੇ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਪਾਰਟੀ ਹਾਈਕਮਾਨ ਦੀ ਝੋਲੀ ’ਚ ਪਾਈ ਜਾਵੇਗੀ। ਇਸ ਮੌਕੇ ਚੇਅਰਮੈਨ ਮਾਰਕਟੀ ਕਮੇਟੀ ਦਸੂਹਾ ਕੰਵਲਪ੍ਰੀਤ ਸੰਧੂ, ਚੇਅਰਮੈਨ ਬਲਾਕ ਸੰਮਤੀ ਤਲਵਾੜਾ ਬੌਬੀ ਕੌਸ਼ਲ, ਆਪ ਨੇਤਾ ਬਰਿੰਦਰ ਇਕਲਾਵ ਸਿੰਘ ਬਿੰਦੂ ਘੁੰਮਣ, ਐਮ. ਸੀ. ਜੋਗਿੰਦਰ ਪਾਲ ਛਿੰਦਾ, ਸਰਪੰਚ ਦੁਮੋਆਲ ਠਾ. ਰਮਨਦੀਪ ਸਿੰਘ ਕੰਵਰ ਸੇਵਾ ਮੁਕਤ ਮੈਨੇਜਰ ਆਦਿ ਤੋਂ ਇਲਾਵਾ ਹੋਰ ‘ਆਪ’ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਮੁਕੇਰੀਆਂ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ’ਚੋਂ ਕੱਢਣ ਲਈ ਖੇਡ ਮੁਕਾਬਲੇ ਕਰਾਉਣੇ ਸਮੇਂ ਦੀ ਮੁੱਖ ਲੋੜ-ਕੁਲਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।