29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸੈਨੇਟ ਚੋਣਾਂ ’ਚ ਤੀਜੀ ਵਾਰ ਜੇਤੂ ਰਹੇ ਪ੍ਰੋ. ਸੰਦੀਪ ਸਿੰਘ ਸੀਕਰੀ ਦਾ ਸਨਮਾਨ

ਬੁੱਲ੍ਹੋਵਾਲ, 28 ਸਤੰਬਰ (ਲੁਗਾਣਾ)-ਪੰਜਾਬ ਯੂਨੀਵਰਸਿਟੀ ਦੀਆਂ ਹੋਈਆਂ ਸੈਨੇਟ ਚੋਣਾਂ ਵਿਚ ਪ੍ਰੋ. ਸੰਦੀਪ ਸਿੰਘ ਸੀਕਰੀ ਨੇ ਲਗਾਤਾਰ ਤੀਜੀ ਵਾਰ ਸੈਨੇਟ ਦੇ ਮੈਂਬਰ ਦੀ ਚੋਣ ਨੂੰ ਜਿੱਤ ਕੇ ਆਪਣੀ ਕਾਮਯਾਬੀ ਦੇ ਝੰਡੇ ਨੂੰ ਹੋਰ ਬੁਲੰਦ ਕੀਤਾ ਹੈ।

ਅਜੀਤ ਡੈਸਕ 29-09-2026
ਬੁੱਲ੍ਹੋਵਾਲ, 28 ਸਤੰਬਰ (ਲੁਗਾਣਾ)-ਪੰਜਾਬ ਯੂਨੀਵਰਸਿਟੀ ਦੀਆਂ ਹੋਈਆਂ ਸੈਨੇਟ ਚੋਣਾਂ ਵਿਚ ਪ੍ਰੋ. ਸੰਦੀਪ ਸਿੰਘ ਸੀਕਰੀ ਨੇ ਲਗਾਤਾਰ ਤੀਜੀ ਵਾਰ ਸੈਨੇਟ ਦੇ ਮੈਂਬਰ ਦੀ ਚੋਣ ਨੂੰ ਜਿੱਤ ਕੇ ਆਪਣੀ ਕਾਮਯਾਬੀ ਦੇ ਝੰਡੇ ਨੂੰ ਹੋਰ ਬੁਲੰਦ ਕੀਤਾ ਹੈ। ਪੰਜਾਬ ਦੀ ਨੁਮਾਇੰਦਗੀ ਕਰਦਿਆਂ ਪ੍ਰੋ. ਸੀਕਰੀ ਨੇ ਇਸ ਸਾਲ ਦੀਆਂ ਚੋਣਾਂ ਵਿਚ ਵੀ ਪਿਛਲੀਆਂ ਸੈਨੇਟ ਚੋਣਾਂ ਵਾਂਗ ਬਹੁਤਿਆਂ ਤੋਂ ਵੱਧ ਵੋਟਾਂ ਪ੍ਰਾਪਤ ਕਰਨ ਵਾਲੇ ਉਮੀਦਵਾਰ ਵਜੋਂ ਨਾਮਣਾ ਖੱਟਿਆ ਹੈ। ਚੋਣਾ ਜਿੱਤਣ ਹਲਕੇ ਵਿਚ ਪਹੁੰਚੇ ਸੰਦੀਪ ਸਿੰਘ ਸੀਕਰੀ ਦਾ ਵੱਖ-ਵੱਖ ਆਗੂਆਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਦੌਰਾਨ ਉਨ੍ਹਾਂ ਆਪਣੇ ਸਮਰਥਕਾਂ, ਵੋਟਰਾਂ ਤੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਉਨ੍ਹਾਂ ਸਾਰਿਆਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। ਸਨਮਾਨ ਕਰਨ ਵਾਲਿਆਂ ਵਿਚ ਕਸ਼ਮੀਰਾ ਸਿੰਘ ਗੀਗਨੋਵਾਲ ਟਕਸਾਲੀ ਅਕਾਲੀ ਆਗੂ, ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਅਮਰੀਕ ਸਿੰਘ ਭਾਗੋਵਾਲ ਮੈਂਬਰ ਪੀ. ਏ. ਸੀ., ਪ੍ਰਧਾਨ ਸਰਬਜੀਤ ਸਿੰਘ ਮੋਮੀ, ਪ੍ਰਿੰ. ਹਰਜਿੰਦਰ ਸਿੰਘ, ਮੁਕੇਸ਼ ਕੁਮਾਰ ਹਰਿਆਣਾ, ਗੁਰਜੀਤ ਸਿੰਘ ਨੀਲਾ ਨਲੋਆ ਮੈਂਬਰ ਪੀ. ਏ. ਸੀ., ਇਕਬਾਲ ਸਿੰਘ ਜੌਹਲ, ਕੁਲਦੀਪ ਸਿੰਘ ਢੱਡੇ ਤੇ ਹੋਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੰਦੀਪ ਸਿੰਘ ਸਿੱਕਰੀ ਦੀ ਸ਼ਾਨਦਾਰ ਜਿੱਤ ’ਤੇ ਲੈਕਚਰਾਰ ਗੁਰਦਰਸ਼ਨ ਸਿੰਘ ਵਲੋਂ ਸਮਰਥਕਾਂ ਦਾ ਧੰਨਵਾਦ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਮੁਕੇਰੀਆਂ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।