29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਿਧਾਇਕ ਘੁੰਮਣ ਵਲੋਂ ਪਿੰਡ ਬਾਜਾ ਚੱਕ ਦੀ ਪੰਚਾਇਤ ਨੂੰ 20 ਲੱਖ ਦਾ ਚੈੱਕ ਭੇਟ

ਦਸੂਹਾ, 28 ਸਤੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਬਾਜਾ ਚੱਕ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਉਨ੍ਹਾਂ ਕਿਹਾ ਕਿ ਇਹ ਚੈੱਕ ਵਿਕਾਸ ਕਾਰਜਾਂ ਲਈ ਦਿੱਤਾ ਗਿਆ ਹੈ।

ਅਜੀਤ ਡੈਸਕ 29-09-2026
ਦਸੂਹਾ, 28 ਸਤੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਬਾਜਾ ਚੱਕ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਉਨ੍ਹਾਂ ਕਿਹਾ ਕਿ ਇਹ ਚੈੱਕ ਵਿਕਾਸ ਕਾਰਜਾਂ ਲਈ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡਾਂ ਦੀਆਂ ਕਿਸੇ ਵੀ ਪੰਚਾਇਤਾਂ ਨੂੰ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਿੰਡ ਨੂੰ ਹੋਰ ਵੀ ਗਰਾਂਟ ਦਿੱਤੀ ਜਾਵੇਗੀ ਤਾਂ ਜੋ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਾ ਰਹੇ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ’ਚ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਹੋ ਸਕਣ। ਉਨ੍ਹਾਂ ਦੱਸਿਆ ਕਿ ਹਲਕੇ ਦੇ ਦਰਜਨਾਂ ਪਿੰਡਾਂ ਵਿਚ ਮਲਟੀ ਖੇਡ ਸਟੇਡੀਅਮ ਦੀ ਸਥਾਪਿਤ ਕੀਤੇ ਗਏ ਹਨ ਅਤੇ ਲੋਕਾਂ ਨੂੰ ਖੇਡਾਂ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਿਨਾਂ ਭੇਦਭਾਵ ਲੋਕਾਂ ਨੂੰ ਗਰਾਂਟਾਂ ਦੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਧੰਨਵਾਦ ਕੀਤਾ। ਇਸ ਮੌਕੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਬਲਾਕ ਸੰਮਤੀ ਮੈਂਬਰ ਬਲਬੀਰ ਸਿੰਘ, ਚੇਅਰਮੈਨ ਕੇ. ਪੀ. ਸੰਧੂ, ਸੰਮਤੀ ਮੈਂਬਰ ਪਰਮਜੀਤ ਸਿੰਘ ਗੋਗੀ, ਰਵਿੰਦਰ ਘੁੰਮਣ, ਰੋਹਿਤ ਪ੍ਰਧਾਨ ਬਾਜਾ ਚੱਕ, ਹਰਜੀਤ ਸਿੰਘ, ਬਿਕਰਮ ਸਿੰਘ, ਬਲਵਿੰਦਰ ਸਿੰਘ, ਗੋਲਡੀ, ਲਾਡੀ ਬਾਜ ਚੱਕ, ਸੁਰਿੰਦਰ ਸਿੰਘ ਲੰਬੜਦਾਰ, ਮਾਸਟਰ ਸੁੱਚਾ ਸਿੰਘ, ਸੁਰਿੰਦਰ ਸਿੰਘ, ਪ੍ਰਦੀਪ ਸੈਣੀ, ਮਨਿੰਦਰ ਸਦਰਪੁਰ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਅੱਗੇ ਆਉਣਾ ਪਵੇਗਾ-ਪਰਮਿੰਦਰ ਸਿੰਘ ਬਰਾੜ ਅਗਲੀ ਖ਼ਬਰ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਵਲੋਂ ਭਾਈ ਲਾਲੋ ਜੀ ਦੇ ਆਗਮਨ ਪੁਰਬ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।