29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਅੱਗੇ ਆਉਣਾ ਪਵੇਗਾ-ਪਰਮਿੰਦਰ ਸਿੰਘ ਬਰਾੜ

ਤਲਵਾੜਾ, 28 ਸਤੰਬਰ (ਐਚ. ਐਸ.

ਅਜੀਤ ਡੈਸਕ 29-09-2026
ਤਲਵਾੜਾ, 28 ਸਤੰਬਰ (ਐਚ. ਐਸ. ਮਿੱਠੂ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਜਪਾ ਵਲੋਂ ਚਲਾਈ ਜਾ ਰਹੀ ਮੁਹਿੰਮ ਸੰਬੰਧੀ ਤਲਵਾੜਾ ਵਿਖੇ ਭਾਜਪਾ ਆਗੂਆਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਮੌਕੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਸੋਮ ਪ੍ਰਕਾਸ਼ ਸਾਬਕਾ ਕੇਂਦਰੀ ਮੰਤਰੀ, ਸੁਸ਼ੀਲ ਕੁਮਾਰ ਪਿੰਕੀ ਸੀਨੀਅਰ ਭਾਜਪਾ ਆਗੂ ਹਲਕਾ ਦਸੂਹਾ, ਸੰਜੀਵ ਮਿਨਹਾਸ ਜ਼ਿਲ੍ਹਾ ਪ੍ਰਧਾਨ ਭਾਜਪਾ ਸਮੇਤ ਪਾਰਟੀ ਦੇ ਆਗੂਆਂ ਨੇ ਪੱਤਰਕਾ ਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਦੇ ਖ਼ਾਤਮੇ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਆਗੂਆਂ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਸਿਰਫ਼ ਕਿਸੇ ਇਕ ਵਿਅਕਤੀ, ਪਰਿਵਾਰ ਜਾਂ ਸਰਕਾਰ ਨਾਲ ਸੰਬੰਧਿਤ ਨਹੀਂ, ਬਲਕਿ ਇਹ ਪੂਰੇ ਸਮਾਜ ਨਾਲ ਜੁੜਿਆ ਮਸਲਾ ਹੈ। ਇਸ ਲਈ ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਭਾਜਪਾ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕਰਨ ਲਈ ਵੱਖ-ਵੱਖ ਪੱਧਰਾਂ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਨਾਲ ਜੋੜ ਕੇ ਨਸ਼ਿਆਂ ਵਿਰੁੱਧ ਮਜ਼ਬੂਤ ਮਾਹੌਲ ਤਿਆਰ ਕਰਨਾ ਹੈ। ਇਸ ਮੌਕੇ ਡਾ. ਹਰਸਿਮਰਤ ਸਿੰਘ ਸਾਹੀ, ਅਨਿਲ ਵਸ਼ਿਸ਼ਟ, ਐਡ. ਸ਼ੁਭ ਸਰੋਜ, ਮਿੱਕੀ ਸ਼ਾਕਰ, ਅੰਕਿਤ ਰਾਣਾ, ਮਨੀ ਠਾਕੁਰ ਅਤੇ ਹੋਰ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮੋਰਾਂਵਾਲੀ ਦਾ ਛਿੰਝ ਮੇਲਾ 2 ਨੂੰ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਬਾਜਾ ਚੱਕ ਦੀ ਪੰਚਾਇਤ ਨੂੰ 20 ਲੱਖ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।