30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਅਮਿਤ ਸ਼ਾਹ ਦੀ ਜਲੰਧਰ ਰੈਲੀ ਲਈ ਅਹੁਦੇਦਾਰਾਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ-ਡਾ. ਰਾਏ

ਹੁਸ਼ਿਆਰਪੁਰ, 29 ਸਤੰਬਰ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਵਲੋਂ ਜਲੰਧਰ ’ਚ ਹੋਣ ਵਾਲੀ 30 ਦੀ ਵਿਸ਼ਾਲ ਰੈਲੀ, ਜਿਸ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਸੰਬੋਧਨ ਕਰਨਗੇ, ਨੂੰ ਲੈ ਕੇ ਹਲਕਾ ਚੱਬੇਵਾਲ ਦੇ ਅਹੁਦੇਦਾਰਾਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਹਲਕਾ ਇੰਚਾਰਜ ਚੱਬੇਵਾਲ ਤੇ ਕੌਮੀ ਕੌਂਸਲ ਦੇ ਮੈਂਬਰ ਡਾ.

ਅਜੀਤ ਡੈਸਕ 30-09-2026
ਹੁਸ਼ਿਆਰਪੁਰ, 29 ਸਤੰਬਰ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਵਲੋਂ ਜਲੰਧਰ ’ਚ ਹੋਣ ਵਾਲੀ 30 ਦੀ ਵਿਸ਼ਾਲ ਰੈਲੀ, ਜਿਸ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਸੰਬੋਧਨ ਕਰਨਗੇ, ਨੂੰ ਲੈ ਕੇ ਹਲਕਾ ਚੱਬੇਵਾਲ ਦੇ ਅਹੁਦੇਦਾਰਾਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਹਲਕਾ ਇੰਚਾਰਜ ਚੱਬੇਵਾਲ ਤੇ ਕੌਮੀ ਕੌਂਸਲ ਦੇ ਮੈਂਬਰ ਡਾ. ਦਿਲਬਾਗ ਰਾਏ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਰੈਲੀ ਇਤਿਹਾਸਿਕ ਹੋਵੇਗੀ ਤੇ ਪੰਜਾਬ ਦੀ ਰਾਜਸੀ ਦਿਸ਼ਾ ਅਤੇ ਦਸ਼ਾ ਨੂੰ ਬਦਲ ਕੇ ਰੱਖ ਦੇਵੇਗੀ। ਉਨ੍ਹਾਂ ਕਿਹਾ ਕਿ ਰੈਲੀ ’ਚ ਪਹੁੰਚਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਹ ਕਾਫ਼ਲਾ ਕਸਬਾ ਕੋਟਫਤੂਹੀ ਤੋਂ ਸ਼ੁਰੂ ਹੋਵੇਗਾ, ਜੋ ਕਿ ਦੁਪਹਿਰ 1 ਵਜੇ ਰੈਲੀ ’ਚ ਸ਼ਮੂਲੀਅਤ ਕਰੇਗਾ। ਉਨ੍ਹਾਂ ਕਿਹਾ ਕਿ ਉਕਤ ਰੈਲੀ ਨੂੰ ਅਮਿੱਤ ਸ਼ਾਹ ਤੋਂ ਇਲਾਵਾ ਹੋਰ ਕੇਂਦਰੀ ਤੇ ਸੂਬਾਈ ਆਗੂ ਵੀ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਰੈਲੀ ’ਚ ਜਾਣ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ।
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਮਰੀਜ਼ਾਂ ਦੀਆਂ ਹੱਡੀਆਂ ਦਾ ਚੈੱਕਅਪ ਅਗਲੀ ਖ਼ਬਰ ਲੰਗਰ ਦਾ ਬਚਿਆ ਖਾਣਾ ਖਾਣ ਨਾਲ 12 ਮੱਝਾਂ ਸਮੇਤ 4 ਕੱਟੀਆਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।