30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਅੱਜ ਤੋਂ

ਹੁਸ਼ਿਆਰਪੁਰ, 29 ਸਤੰਬਰ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਅਰਿਆਂ ਤੋਂ ਤੰਗ ਕੰਪਿਊਟਰ ਅਧਿਆਪਕ ਯੂਨੀਅਨ ਨੇ 30 ਸਤੰਬਰ ਤੇ 1 ਅਕਤੂਬਰ ਨੂੰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਤੇ ਸੂਬਾਈ ਆਗੂ ਅਨਿਲ ਐਰੀ ਨੇ ਕਿਹਾ ਕਿ ਯੂਨੀਅਨ ਵਲੋਂ 20 ਸਤੰਬਰ ਤੋਂ ਜ਼ਿਲ੍ਹਾ ਹੈਡ ਕੁਆਰਟਰ ਸੰਗਰੂਰ ਵਿਖੇ ਜੋ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਚੱਲ ਰਿਹਾ ਹੈ, ਉਸ ਕੜੀ ’ਚ 30 ਸਤੰਬਰ ਤੇ 1 ਅਕਤੂਬਰ ਨੂੰ ਜ਼ਿਲ੍ਹਾ ਹੁਦਿਆਰਪੁਰ ਦੇ ਕੰਪਿਊਟਰ ਅਧਿਆਪਕ ਸੰਗਰੂਰ ਵਿਖੇ ਆਪਣੇ ਜ਼ਿਲ੍ਹੇ ਦੀ ਵਾਰੀ ਅਨੁਸਾਰ ਰੋਸ ਪ੍ਰਰਸ਼ਨ ਕਰਨਗੇ।

ਅਜੀਤ ਡੈਸਕ 30-09-2026
ਹੁਸ਼ਿਆਰਪੁਰ, 29 ਸਤੰਬਰ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਅਰਿਆਂ ਤੋਂ ਤੰਗ ਕੰਪਿਊਟਰ ਅਧਿਆਪਕ ਯੂਨੀਅਨ ਨੇ 30 ਸਤੰਬਰ ਤੇ 1 ਅਕਤੂਬਰ ਨੂੰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਤੇ ਸੂਬਾਈ ਆਗੂ ਅਨਿਲ ਐਰੀ ਨੇ ਕਿਹਾ ਕਿ ਯੂਨੀਅਨ ਵਲੋਂ 20 ਸਤੰਬਰ ਤੋਂ ਜ਼ਿਲ੍ਹਾ ਹੈਡ ਕੁਆਰਟਰ ਸੰਗਰੂਰ ਵਿਖੇ ਜੋ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਚੱਲ ਰਿਹਾ ਹੈ, ਉਸ ਕੜੀ ’ਚ 30 ਸਤੰਬਰ ਤੇ 1 ਅਕਤੂਬਰ ਨੂੰ ਜ਼ਿਲ੍ਹਾ ਹੁਦਿਆਰਪੁਰ ਦੇ ਕੰਪਿਊਟਰ ਅਧਿਆਪਕ ਸੰਗਰੂਰ ਵਿਖੇ ਆਪਣੇ ਜ਼ਿਲ੍ਹੇ ਦੀ ਵਾਰੀ ਅਨੁਸਾਰ ਰੋਸ ਪ੍ਰਰਸ਼ਨ ਕਰਨਗੇ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵਲੋਂ 2010 ਵਿਚ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿਚ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ ਸੁਸਾਇਟੀ ਦੇ ਨਾਂਅ ’ਤੇ ਗੁੰਮਰਾਹ ਕੀਤਾ ਜਾ ਰਿਹਾ ਹੈ। ਹਾਈਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਤੇ ਕੰਪਿਊਟਰ ਅਧਿਆਪਕਾਂ ਦੀਆਂ ਹੁੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ’ਚ ਕੰਪਿਊਟਰ ਅਧਿਆਪਕ ਸੰਗਰੂਰ ਵਿਖੇ 30 ਸਤੰਬਰ ਦੇ ਰੋਸ ਪ੍ਰਦਰਸ਼ਨ ’ਚ ਸ਼ਮੂਲੀਅਤ ਕਰਨਗੇ।
ਪਿਛਲੀ ਖ਼ਬਰ ਡੇਂਗੂ ਤੋਂ ਬਚਾਅ ਤੇ ਇਲਾਜ ਸੰਬੰਧੀ ਸੀ. ਐੱਚ. ਸੀ. ਬੁੱਢਾਬੜ ਵਲੋਂ ਐਡਵਾਈਜ਼ਰੀ ਜਾਰੀ ਅਗਲੀ ਖ਼ਬਰ ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਨੇ ਵੱਖ-ਵੱਖ ਪਿੰਡਾਂ ’ਚ ਗੁਰਮਤਿ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।