01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜੇ.ਸੀ.ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥੀ ਕੌਂਸਲ 2026-27 ਦਾ ਗਠਨ

ਦਸੂਹਾ, 30 ਸਤੰਬਰ (ਭੁੱਲਰ)- ਜੇ. ਸੀ.

ਅਜੀਤ ਡੈਸਕ 01-10-2026
ਦਸੂਹਾ, 30 ਸਤੰਬਰ (ਭੁੱਲਰ)- ਜੇ.ਸੀ.ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਵਿਦਿਆਰਥੀਆਂ ਅੰਦਰ ਲੀਡਰਸ਼ਿਪ ਦੇ ਗੁਣਾਂ, ਅਨੁਸ਼ਾਸਨ, ਜ਼ਿੰਮੇਵਾਰੀ ਅਤੇ ਟੀਮ ਭਾਵਨਾ ਨੂੰ ਹੋਰ ਪ੍ਰਬਲ ਕਰਨ ਦੇ ਉਦੇਸ਼ ਨਾਲ ਵਿਦਿਆਰਥੀ ਕੌਂਸਲ ਸੈਸ਼ਨ 2026-27 ਦਾ ਗਠਨ ਕੀਤਾ ਗਿਆ। ਇਸ ਮੌਕੇ ਸਕੂਲ ਕੈਂਪਸ ਵਿਚ ਉਤਸ਼ਾਹ ਅਤੇ ਜ਼ਿੰਮੇਵਾਰੀ ਦਾ ਮਾਹੌਲ ਦੇਖਣ ਨੂੰ ਮਿਲਿਆ। ਨਵ-ਗਠਿਤ ਕੌਂਸਲ ਵਿਚ ਅਰਸ਼ਦੀਪ ਸੈਂਗਰ ਨੂੰ ਹੈੱਡ ਗਰਲ ਅਤੇ ਹਰਸ਼ ਕੁਮਾਰ ਨੂੰ ਹੈੱਡ ਬੁਆਏ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਤੋਂ ਇਲਾਵਾ ਵਿਭਾਤੀ, ਗੁਰਲੀਨ ਕੌਰ, ਗੁਰਸਿਮਰਤ ਸਿੰਘ, ਹਰਸਿਮਰਤ ਕੌਰ, ਗੌਰੀ ਸ਼ਰਮਾ, ਮ੍ਰਿਦੁਲ ਸ਼ਰਮਾ, ਭਾਵਨਾ, ਕਾਵਿਆ, ਅਨਮੋਲ ਬਾਵਾ, ਅਦਿਤੀ ਸਿਆਲ, ਸਮ੍ਰਿਤੀ ਅਤੇ ਤੇਜਸ ਅਰੋੜਾ ਨੂੰ ਵੱਖ-ਵੱਖ ਜਮਾਤਾਂ ਦੇ ਕਲਾਸ ਪ੍ਰਤੀਨਿਧੀ ਵਜੋਂ ਨਿਯੁਕਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਭਾਨੂੰ ਗੁਪਤਾ ਨੇ ਨਵ-ਨਿਯੁਕਤ ਵਿਦਿਆਰਥੀ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੌਂਸਲ ਵਿਚ ਮਿਲੀ ਜ਼ਿੰਮੇਵਾਰੀ ਸਿਰਫ਼ ਇਕ ਅਹੁਦਾ ਨਹੀਂ, ਸਗੋਂ ਵਿਸ਼ਵਾਸ, ਅਨੁਸ਼ਾਸਨ ਅਤੇ ਆਗੂਪਣ ਦੀ ਕਸੌਟੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸੰਜੀਦਗੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਕ ਚੰਗਾ ਆਗੂ ਆਪਣੇ ਆਚਰਨ ਰਾਹੀਂ ਹੋਰਨਾਂ ਲਈ ਮਿਸਾਲ ਕਾਇਮ ਕਰਦਾ ਹੈ। ਸਕੂਲ ਇੰਚਾਰਜ ਪ੍ਰੋ. ਨਿਵੇਦਿਕਾ ਨੇ ਨਵ-ਨਿਯੁਕਤ ਕੌਂਸਲ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥੀ ਕੌਂਸਲ ਸਕੂਲ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਸਹਿਯੋਗ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦਾ ਮਹੱਤਵਪੂਰਨ ਮੰਚ ਹੈ। ਉਨ੍ਹਾਂ ਨੇ ਸਾਰੇ ਮੈਂਬਰਾਂ ਨੂੰ ਆਪਣੀ ਭੂਮਿਕਾ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਪ੍ਰਿੰਸੀਪਲ ਡਾ. ਭਾਨੂ ਗੁਪਤਾ ਅਤੇ ਸਕੂਲ ਇੰਚਾਰਜ ਪ੍ਰੋ. ਨਿਵੇਦਿਕਾ ਵਲੋਂ ਨਵ-ਨਿਯੁਕਤ ਵਿਦਿਆਰਥੀ ਆਗੂਆਂ ਨੂੰ ਬੈਜ ਲਗਾ ਕੇ ਉਨ੍ਹਾਂ ਨੂੰ ਅਧਿਕਾਰਤ ਤੌਰ ’ਤੇ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਉਤਸ਼ਾਹ ਅਤੇ ਨਵੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਜਜ਼ਬਾ ਸਪਸ਼ਟ ਦਿਖਾਈ ਦਿੱਤਾ।
ਪਿਛਲੀ ਖ਼ਬਰ ‘ ਸਵੱਛਤਾ ਹੀ ਸੇਵਾ’ ਤਹਿਤ ਚਲਾਈ ਵਿਸ਼ੇਸ਼ ਸਫ਼ਾਈ ਮੁਹਿੰਮ ਅਗਲੀ ਖ਼ਬਰ ਪਿੰਡ ਸੰਸਾਰਪੁਰ ਵਿਖੇ ਮਲੇਰੀਆ, ਡੇਂਗੂ ਤੇ ਚਿਕਨਗੁਨੀਆ ਸੰਬੰਧੀ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।