01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਝੋਨੇ ਦੀ ਨਿਰਵਿਘਨ ਖ਼ਰੀਦ ਤੇ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇਗਾ-ਚੇਅਰਮੈਨ ਰਾਜਾ

ਗੜ੍ਹਦੀਵਾਲਾ, 30 ਸਤੰਬਰ (ਚੱਗਰ)-ਮਾਰਕੀਟ ਕਮੇਟੀ ਟਾਂਡਾ ਉੜਮੁੜ ਚੇਅਰਮੈਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਝੋਨੇ ਦੀ ਆਗਾਮੀ ਖ਼ਰੀਦ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਰਕੀਟ ਕਮੇਟੀ ਦੀ ਹਦੂਦ ਵਿਚ ਆਉਂਦੀਆਂ ਸਮੂਹ ਮੰਡੀਆਂ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਯੂਨੀਅਨਾਂ ਦੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿਚ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਅਜੀਤ ਡੈਸਕ 01-10-2026
ਗੜ੍ਹਦੀਵਾਲਾ, 30 ਸਤੰਬਰ (ਚੱਗਰ)-ਮਾਰਕੀਟ ਕਮੇਟੀ ਟਾਂਡਾ ਉੜਮੁੜ ਚੇਅਰਮੈਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਝੋਨੇ ਦੀ ਆਗਾਮੀ ਖ਼ਰੀਦ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਰਕੀਟ ਕਮੇਟੀ ਦੀ ਹਦੂਦ ਵਿਚ ਆਉਂਦੀਆਂ ਸਮੂਹ ਮੰਡੀਆਂ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਯੂਨੀਅਨਾਂ ਦੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿਚ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਉਪਰੰਤ ਚੇਅਰਮੈਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਮੰਡੀਆਂ ਵਿਚ ਕਿਸਾਨਾਂ ਦੇ ਝੋਨੇ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖ਼ਰੀਦ ਅਤੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਅਵਤਾਰ ਸਿੰਘ, ਸਕੱਤਰ ਹਰਪ੍ਰੀਤ ਸਿੰਘ ਜੌਹਲ, ਲੇਖਾਕਾਰ ਰਮਨਦੀਪ, ਨਵਰੀਤ ਸਿੰਘ, ਕਿਰਨਦੀਪ ਸਿੰਘ, ਵਿਪਨ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦਾ ਅਵਤਾਰ ਦਿਵਸ ਸੰਗਤਾਂ ਨੇ ਸ਼ਰਧ... ਅਗਲੀ ਖ਼ਬਰ ਅਮਿਤ ਸ਼ਾਹ ਦੀ ਫੇਰੀ ਨੇ ਭਾਜਪਾ ਵਰਕਰਾਂ ਅੰਦਰ ਇਕ ਨਵੀਂ ਰੂਹ ਫੂਕੀ : ਖੁਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।