02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਮਾਤਾ ਸਾਹਿਬ ਕੌਰ ਸਕੂਲ ਤਲਵੰਡੀ ਡੱਡੀਆਂ ਵਿਖੇ ਧਾਰਮਿਕ ਸੈਮੀਨਾਰ

ਟਾਂਡਾ ਉੜਮੜ, 1 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)- ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆਂ ਵਿਖੇ ਸਕੂਲ ਦੇ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਦੇ ਯਤਨਾਂ ਸਦਕਾ ਵਿਦਿਆਰਥੀਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਸਹਿਜ ਪਾਠ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਅੰਮ੍ਰਿਤਸਰ ਤੋਂ ਆਏ ਪ੍ਰਚਾਰਕਾ ਬੀਬੀ ਕਮਲੇਸ਼ ਕੌਰ ਨੇ ਬੱਚਿਆਂ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

ਅਜੀਤ ਡੈਸਕ 02-10-2026
ਟਾਂਡਾ ਉੜਮੜ, 1 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)- ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆਂ ਵਿਖੇ ਸਕੂਲ ਦੇ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਦੇ ਯਤਨਾਂ ਸਦਕਾ ਵਿਦਿਆਰਥੀਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਸਹਿਜ ਪਾਠ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਅੰਮ੍ਰਿਤਸਰ ਤੋਂ ਆਏ ਪ੍ਰਚਾਰਕਾ ਬੀਬੀ ਕਮਲੇਸ਼ ਕੌਰ ਨੇ ਬੱਚਿਆਂ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਸਹਿਜ ਪਾਠ ਕਰਨ ਨਾਲ ਮਨ ਦੀ ਇਕਾਗਰਤਾ ਵੱਧਦੀ ਹੈ ਅਤੇ ਜੀਵਨ ਵਿਚ ਚੰਗੇ ਸੰਸਕਾਰ ਪੈਦਾ ਹੁੰਦੇ ਹਨ। ਉਨ੍ਹਾਂ ਨੇ ਬੱਚਿਆਂ ਨੂੰ ਬਾਣੀ ਨੂੰ ਅਰਥਾਂ ਸਮੇਤ ਪੜ੍ਹਨ ਅਤੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਚੇਅਰਮੈਨ ਅਰੋੜਾ ਨੇ ਕਿਹਾ ਕਿ ਸਾਡਾ ਮਕਸਦ ਬੱਚਿਆਂ ਨੂੰ ਸਿਰਫ ਆਧੁਨਿਕ ਸਿੱਖਿਆ ਹੀ ਨਹੀਂ, ਸਗੋਂ ਆਪਣੇ ਵਿਰਸੇ ਅਤੇ ਗੁਰਮਤਿ ਨਾਲ ਜੋੜਨਾ ਵੀ ਹੈ। ਪ੍ਰਿੰਸੀਪਲ ਅੰਜੂ ਬਾਲਾ ਨੇ ਆਏ ਹੋਏ ਪ੍ਰਚਾਰਕਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੱਸਿਆ ਕਿ ਸਕੂਲ ਵਿਦਿਆਰਥੀਆਂ ਵਲੋਂ ਬੀਤੇ 5 ਸਾਲਾਂ ਦੌਰਾਨ ਸਹਿਜ ਪਾਠ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 100 ਤੋਂ ਵੱਧ ਵਿਦਿਆਰਥੀ ਸਹਿਜ ਪਾਠ ਮੁਕੰਮਲ ਕਰ ਚੁੱਕੇ ਹਨ। ਇਸ ਮੌਕੇ ਮੈਡਮ ਜਸਵੀਰ ਕੌਰ, ਮਨਪ੍ਰੀਤ ਕੌਰ, ਦਮਨਜੀਤ ਕੌਰ, ਤਰਨਜੀਤ ਕੌਰ, ਪਰਮਜੀਤ ਕੌਰ, ਸੁਖਵਿੰਦਰ ਕੌਰ ਆਦਿ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ਜ਼ਿਲ੍ਹੇ ’ਚ ਵਿਆਪਕ ਪੱਧਰ ’ਤੇ ਗਤੀਵਿਧੀਆਂ ਕਰਵਾਈਆਂ ਜਾਣਗੀਆਂ - ਏ.ਡੀ.ਸੀ. ਅਗਲੀ ਖ਼ਬਰ ਸੀ.ਐੱਚ.ਸੀ. ਬੁੱਢਾਬੜ ਵਿਖੇ ਡੇਂਗੂ, ਟੀਕਾਕਰਨ ਤੇ ਜੱਚਾ-ਬੱਚਾ ਸਿਹਤ ਸੰਬੰਧੀ ਵਿਸ਼ੇਸ਼ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।