ਹੁਸ਼ਿਆਰਪੁਰ ਦੇ ਕਰਨਪ੍ਰੀਤ ਨੇ ਕਰਾਟੇ ਚੈਂਪੀਅਨਸ਼ਿਪ ’ਚ ਲਗਾਤਾਰ ਤੀਜੀ ਵਾਰ ਤਗਮਾ ਜਿੱਤ ਕੇ ਰਚਿਆ ਇਤਿਹਾਸ
ਹੁਸ਼ਿਆਰਪੁਰ, 1 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਕਰਾਟੇ ਖਿਡਾਰੀ ਕਰਨਪ੍ਰੀਤ ਸਿੰਘ ਚਾਹਲ ਨੇ ਪੰਜਾਬ ਸਕੂਲ ਖੇਡਾਂ ਕਰਾਟੇ ਚੈਂਪੀਅਨਸ਼ਿਪ ਵਿੱਚ ਲਗਾਤਾਰ ਤੀਜੀ ਵਾਰ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ। ਜਗਮੋਹਨਜ ਇੰਸਟੀਚਿਊਟ ਆਫ਼ ਟਰੇਡੀਸ਼ਨਲ ਕਰਾਟੇ ਵਿਖੇ ਸਿਖਲਾਈ ਪ੍ਰਾਪਤ ਕਰ ਰਹੇ ਕਰਨਪ੍ਰੀਤ ਨੇ ਅੰਮ੍ਰਿਤਸਰ ਵਿਖੇ ਕਰਵਾਈ ਗਈ ਚੈਂਪੀਅਨਸ਼ਿਪ ਦੇ ਅੰਡਰ-19 ਵਰਗ ਵਿੱਚ ਕਾਂਸੇ ਦਾ ਤਮਗਾ ਜਿੱਤਿਆ।
ਅਜੀਤ ਡੈਸਕ
02-10-2026