03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਦਾਣਾ ਮੰਡੀ ਟਾਂਡਾ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਟਾਂਡਾ ਉੜਮੁੜ, 2 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਦਾਣਾ ਮੰਡੀ ਟਾਂਡਾ ਵਿਖੇ ਪਹੁੰਚ ਕੇ ਚੱਲ ਰਹੀ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿਚ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ, ਖਰੀਦ ਪ੍ਰਕਿਰਿਆ ਤੇ ਫ਼ਸਲ ਦੀ ਆਮਦ ਸੰਬੰਧੀ ਜਾਣਕਾਰੀ ਹਾਸਿਲ ਕੀਤੀ।

ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਜਸਬੀਰ ਸਿੰਘ ਰਾਜਾ ਤੇ ਹੋਰ। ਤਸਵੀਰ : ਗੁਰਾਇਆ 03-10-2026
ਟਾਂਡਾ ਉੜਮੁੜ, 2 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਦਾਣਾ ਮੰਡੀ ਟਾਂਡਾ ਵਿਖੇ ਪਹੁੰਚ ਕੇ ਚੱਲ ਰਹੀ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿਚ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ, ਖਰੀਦ ਪ੍ਰਕਿਰਿਆ ਤੇ ਫ਼ਸਲ ਦੀ ਆਮਦ ਸੰਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨੇ ਮੰਡੀ ਵਿਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਸੰਬੰਧਤ ਅਧਿਕਾਰੀਆਂ ਨੂੰ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਮੰਡੀ ਵਿਚ ਫ਼ਸਲ ਦੀ ਖਰੀਦ ਤੇ ਲਿਫਟਿੰਗ ਸਮੇਂ ਸਿਰ ਹੋਣੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਬੈਠਣ ਤੇ ਹੋਰ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਵਿਧਾਇਕ ਰਾਜਾ ਨੇ ਕਿਹਾ ਕਿ ਕਿਸਾਨ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨੂੰ ਆਪਣੀ ਫ਼ਸਲ ਦੀ ਵਿਕਰੀ ਲਈ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਹਰਮੀਤ ਸਿੰਘ ਔਲਖ, ਰਾਜਾ ਸੁਖਵਿੰਦਰ ਸਿੰਘ ਕੋਟਲਾ, ਗੋਲਡੀ ਨਰਵਾਲ, ਅਨਿਲ ਗੋਰਾ, ਸੇਠ ਰਮ ਸੇਠੀ, ਬਲਜੀਤ ਸੈਣੀ, ਰਾਜਵਿੰਦਰ ਸਿੰਘ ਰਾਜਾ, ਸੁਖਵਿੰਦਰ ਸਿੰਘ ਝਾਵਰ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਸ਼ਾਇਨਾ ਪਰਮਾਰ ਨੇ ‘ਅਰਵਨਾਈਜੇਸ਼ਨ ਆਫ਼ ਹੁਸ਼ਿਆਰਪੁਰ ਸਿਟੀ 1966 ਟੂ 2011’ ਵਿਸ਼ੇ ’ਤੇ ਕੀਤੀ ਪੀ. ਐੱਚ. ਡੀ. ਅਗਲੀ ਖ਼ਬਰ ਹੁਸ਼ਿਆਰਪੁਰ ਦੀਆਂ ਰਾਜਸੀ ਤੇ ਹੋਰ ਜਥੇਬੰਦੀਆਂ ਦੇ ਆਗੂ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।