03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਵਿਧਾਇਕ ਜਿੰਪਾ ਨੇ ਟੈਗੋਰ ਨਗਰ ’ਚ ਚੱਲ ਰਹੇ ਸੜਕ ਨਿਰਮਾਣ ਕਾਰਜ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 25 ਦੇ ਟੈਗੋਰ ਨਗਰ ਵਿਚ ਚੱਲ ਰਹੇ ਸੜਕ ਨਿਰਮਾਣ ਕਾਰਜ ਦਾ ਮੌਕੇ ‘ਤੇ ਪਹੁੰਚ ਕੇ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਕੰਮ ਦੀ ਗੁਣਵੱਤਾ ਅਤੇ ਨਿਰਧਾਰਿਤ ਮਾਪਦੰਡਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ।

ਅਜੀਤ ਡੈਸਕ 03-10-2026
ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 25 ਦੇ ਟੈਗੋਰ ਨਗਰ ਵਿਚ ਚੱਲ ਰਹੇ ਸੜਕ ਨਿਰਮਾਣ ਕਾਰਜ ਦਾ ਮੌਕੇ ‘ਤੇ ਪਹੁੰਚ ਕੇ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਕੰਮ ਦੀ ਗੁਣਵੱਤਾ ਅਤੇ ਨਿਰਧਾਰਿਤ ਮਾਪਦੰਡਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ। ਵਿਧਾਇਕ ਜਿੰਪਾ ਨੇ ਦੱਸਿਆ ਕਿ ਟੈਗੋਰ ਨਗਰ ਵਿਚ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ‘ਚ ਰੱਖਦਿਆਂ ਸੜਕ ਨਿਰਮਾਣ ਦਾ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ‘ਤੇ ਕਰੀਬ 16.39 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਲਗਪਗ 2600 ਫੁੱਟ ਲੰਬੀ ਸੜਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਸੜਕ ਦਾ ਨਿਰਮਾਣ ਕਾਰਜ ਮੁਕੰਮਲ ਹੋਣ ਤੋਂ ਬਾਅਦ ਸਥਾਨਕ ਵਸਨੀਕਾਂ ਦੇ ਨਾਲ-ਨਾਲ ਇੱਥੋਂ ਆਉਣ-ਜਾਣ ਵਾਲੇ ਲੋਕਾਂ ਨੂੰ ਆਵਾਜਾਈ ‘ਚ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀਆਂ ਤਰਜੀਹਾਂ ਵਿਚ ਸ਼ਾਮਿਲ ਹੈ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਜੁਆਇੰਟ ਕਮਿਸ਼ਨਰ ਅਮਨਦੀਪ ਕੌਰ, ਕੌਂਸਲਰ ਬਲਜੀਤ ਕੌਰ, ਭੁਪਿੰਦਰ ਸਿੰਘ ਤੇ ਐਕਸੀਅਨ ਕੁਲਦੀਪ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਹੁਣ ਕੰਢੀ ਦੇ ਪਿੰਡਾਂ ਦੀ ਨੈੱਟਵਰਕ ਸਮੱਸਿਆ ਹੋਵੇਗੀ ਹੱਲ-ਡਾ. ਰਵਜੋਤ ਸਿੰਘ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਖ਼ਲਸਾ ਕਾਲਜ ਆਫ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।