03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਹੁਣ ਕੰਢੀ ਦੇ ਪਿੰਡਾਂ ਦੀ ਨੈੱਟਵਰਕ ਸਮੱਸਿਆ ਹੋਵੇਗੀ ਹੱਲ-ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਕੰਢੀ ਖੇਤਰ ਵਿਚ ਪੈਂਦੇ ਪਿੰਡ ਦੇਹਰੀਆਂ, ਟੱਪਾ ਤੇ ਬਰੋਟੀ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੋਬਾਈਲ ਨੈੱਟਵਰਕ ਦੀ ਸਮੱਸਿਆ ਹੁਣ ਜਲਦ ਹੱਲ ਹੋਵੇਗੀ। ਪੰਜਾਬ ਦੇ ਜੇਲ੍ਹਾਂ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ.

ਅਜੀਤ ਡੈਸਕ 03-10-2026
ਹੁਸ਼ਿਆਰਪੁਰ, 2 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਕੰਢੀ ਖੇਤਰ ਵਿਚ ਪੈਂਦੇ ਪਿੰਡ ਦੇਹਰੀਆਂ, ਟੱਪਾ ਤੇ ਬਰੋਟੀ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੋਬਾਈਲ ਨੈੱਟਵਰਕ ਦੀ ਸਮੱਸਿਆ ਹੁਣ ਜਲਦ ਹੱਲ ਹੋਵੇਗੀ। ਪੰਜਾਬ ਦੇ ਜੇਲ੍ਹਾਂ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਲੋਕ ਮਸਲੇ ਦੇ ਹੱਲ ਲਈ ਕੀਤੇ ਯਤਨਾਂ ਨੂੰ ਜਲਦ ਬੂਰ ਪਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਵਿਚ ਨਵੇਂ ਮੋਬਾਈਲ ਟਾਵਰ ਲਾਉਣ ਦਾ ਰਾਹ ਪੱਧਰਾ ਹੋ ਗਿਆ, ਜਿਸ ਨਾਲ ਲੋਕਾਂ ਨੂੰ ਕਾਲਿੰਗ ਤੇ ਇੰਟਰਨੈੱਟ ਦੀ ਬਿਹਤਰ ਸਹੂਲਤ ਮਿਲਣੀ ਯਕੀਨੀ ਬਣ ਜਾਵੇਗੀ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇਸ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਪੇਂਡੂ ਅਤੇ ਦੂਰ-ਦੁਰਾਡੇ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਮੋਬਾਈਲ ਨੈੱਟਵਰਕ ਸਿਰਫ਼ ਗੱਲਬਾਤ ਦਾ ਸਾਧਨ ਨਹੀਂ ਰਿਹਾ, ਸਗੋਂ ਸਿੱਖਿਆ, ਰੁਜ਼ਗਾਰ, ਕਾਰੋਬਾਰ, ਸਰਕਾਰੀ ਸੇਵਾਵਾਂ ਅਤੇ ਐਮਰਜੈਂਸੀ ਸੰਪਰਕ ਲਈ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਵੇਂ ਮੋਬਾਈਲ ਟਾਵਰ ਲੱਗਣ ਨਾਲ ਪਿੰਡ ਦੇਹਰੀਆਂ, ਟੱਪਾ ਅਤੇ ਬਰੋਟੀ ਦੇ ਲੋਕਾਂ ਨੂੰ ਫ਼ੋਨ ਕਰਨ ਅਤੇ ਇੰਟਰਨੈੱਟ ਦੀ ਵਧੀਆ ਸਹੂਲਤ ਮਿਲੇਗੀ।
ਪਿਛਲੀ ਖ਼ਬਰ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਜੈਅੰਤੀ ਮੌਕੇ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਚ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਅਗਲੀ ਖ਼ਬਰ ਵਿਧਾਇਕ ਜਿੰਪਾ ਨੇ ਟੈਗੋਰ ਨਗਰ ’ਚ ਚੱਲ ਰਹੇ ਸੜਕ ਨਿਰਮਾਣ ਕਾਰਜ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।