03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਵਿਦਿਆਰਥੀਆਂ ਦਾ ਅੰਤਰ-ਕਲਾਸ ਰਚਨਾਤਮਿਕ ਲੇਖਣ ਮੁਕਾਬਲਾ ਕਰਵਾਇਆ

ਗੜ੍ਹਦੀਵਾਲਾ, 2 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਵਿਭਾਗਾਂ ਵਲੋਂ ਸਾਂਝੇ ਤੌਰ ‘ਤੇ ਵਿਦਿਆਰਥੀਆਂ ਦੀ ਰਚਨਾਤਮਿਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਿਕ ਲੇਖਣ ਮੁਕਾਬਲਾ ਕਰਵਾਇਆ।

ਅਜੀਤ ਡੈਸਕ 03-10-2026
ਗੜ੍ਹਦੀਵਾਲਾ, 2 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਵਿਭਾਗਾਂ ਵਲੋਂ ਸਾਂਝੇ ਤੌਰ ‘ਤੇ ਵਿਦਿਆਰਥੀਆਂ ਦੀ ਰਚਨਾਤਮਿਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਿਕ ਲੇਖਣ ਮੁਕਾਬਲਾ ਕਰਵਾਇਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੇ ਵਿਚਾਰਾਂ, ਕਲਪਨਾਸ਼ੀਲਤਾ ਤੇ ਲੇਖਣੀ ਦੀ ਕਲਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿਚ ਬੀ.ਕਾਮ. ਤੀਜੇ ਸਮੈਸਟਰ ਦੇ ਵਿਦਿਆਰਥੀ ਯੋਧਵੀਰ ਸਿੰਘ ਨੇ ਪਹਿਲਾ, ਬੀ. ਐੱਸ. ਸੀ. ਤੀਜੇ ਸਮੈਸਟਰ ਦੇ ਵਿਦਿਆਰਥੀ ਅਰੁਣ ਕੁਮਾਰ ਨੇ ਦੂਜਾ ਤੇ ਬੀ. ਏ. ਪਹਿਲੇ ਸਮੈਸਟਰ ਦੀ ਵਿਦਿਆਰਥਣ ਜਾਨਵੀ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੀਆਂ ਰਚਨਾਤਮਿਕ ਯੋਗਤਾਵਾਂ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ ਤੇ ਵਿਚਾਰਾਂ ਦੇ ਸੁਚੱਜੇ ਪ੍ਰਗਟਾਵੇ ਦੀ ਸਮਰੱਥਾ ਦਾ ਵਿਕਾਸ ਕਰਦੀਆਂ ਹਨ। ਉਕਤ ਵਿਭਾਗਾਂ ਦੇ ਅਧਿਆਪਕਾਂ ਨੇ ਮੁਕਾਬਲੇ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜਾਈ ਕੀਤੀ।
ਪਿਛਲੀ ਖ਼ਬਰ ਜਿੰਪਾ ਨੇ 100 ਫੁੱਟ ਉੱਚਾ ਤਿਰੰਗਾ ਲਗਾਉਣ ਲਈ ਥਾਂ ਦਾ ਕੀਤਾ ਨਿਰੀਖਣ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ’ਚ ਗਾਂਧੀ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।