ਜਿੰਪਾ ਨੇ 100 ਫੁੱਟ ਉੱਚਾ ਤਿਰੰਗਾ ਲਗਾਉਣ ਲਈ ਥਾਂ ਦਾ ਕੀਤਾ ਨਿਰੀਖਣ
ਹੁਸ਼ਿਆਰਪੁਰ, 2 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਬੱਸ ਸਟੈਂਡ ਦੇ ਨੇੜੇ ਸਥਿਤ ਬਾਬਾ ਸਾਹਿਬ ਅੰਬੇਡਕਰ ਚੌਕ ਦਾ ਦੌਰਾ ਕੀਤਾ ਤੇ ਇਥੇ ਪ੍ਰਸਤਾਵਿਤ 100 ਫੁੱਟ ਉੱਚਾ ਤਿਰੰਗਾ ਝੰਡਾ ਲਗਾਉਣ ਲਈ ਜਗ੍ਹਾ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਅਤੇ ਸੰਬੰਧਿਤ ਨੁਮਾਇੰਦਿਆਂ ਤੋਂ ਪ੍ਰਸਤਾਵਿਤ ਕੰਮ ਦੀ ਰੂਪਰੇਖਾ ਅਤੇ ਥਾਂ ਨਾਲ ਸੰਬੰਧਿਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਹਾਸਿਲ ਕੀਤੀ।
ਹੁਸ਼ਿਆਰਪੁਰ, 2 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਬੱਸ ਸਟੈਂਡ ਦੇ ਨੇੜੇ ਸਥਿਤ ਬਾਬਾ ਸਾਹਿਬ ਅੰਬੇਡਕਰ ਚੌਕ ਦਾ ਦੌਰਾ ਕੀਤਾ ਤੇ ਇਥੇ ਪ੍ਰਸਤਾਵਿਤ 100 ਫੁੱਟ ਉੱਚਾ ਤਿਰੰਗਾ ਝੰਡਾ ਲਗਾਉਣ ਲਈ ਜਗ੍ਹਾ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਅਤੇ ਸੰਬੰਧਿਤ ਨੁਮਾਇੰਦਿਆਂ ਤੋਂ ਪ੍ਰਸਤਾਵਿਤ ਕੰਮ ਦੀ ਰੂਪਰੇਖਾ ਅਤੇ ਥਾਂ ਨਾਲ ਸੰਬੰਧਿਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਹਾਸਿਲ ਕੀਤੀ। ਵਿਧਾਇਕ ਜਿੰਪਾ ਨੇ ਕਿਹਾ ਕਿ ਰਾਸ਼ਟਰੀ ਝੰਡਾ ਦੇਸ਼ ਦੀ ਏਕਤਾ, ਅਖੰਡਤਾ, ਪ੍ਰਭੂਸੱਤਾ ਤੇ ਮਾਣ-ਸਨਮਾਨ ਦਾ ਪ੍ਰਤੀਕ ਹੈ। ਸ਼ਹਿਰ ਦੇ ਪ੍ਰਮੁੱਖ ਸਥਾਨ ‘ਤੇ 100 ਫੁੱਟ ਉੱਚੇ ਤਿਰੰਗੇ ਦੀ ਸਥਾਪਨਾ ਨਾਲ ਲੋਕਾਂ ਵਿਚ ਦੇਸ਼-ਭਗਤੀ ਤੇ ਰਾਸ਼ਟਰੀ ਏਕਤਾ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਥਾਨ ਸ਼ਹਿਰ ਵਿਚ ਆਉਣ ਵਾਲੇ ਲੋਕਾਂ ਲਈ ਵੀ ਖਿੱਚ ਦਾ ਕੇਂਦਰ ਬਣੇਗਾ ਅਤੇ ਤਿਰੰਗਾ ਹਮੇਸ਼ਾ ਨਾਗਰਿਕਾਂ ਨੂੰ ਦੇਸ਼ ਪ੍ਰਤੀ ਆਪਣੇ ਫ਼ਰਜ਼ਾਂ ਦੀ ਯਾਦ ਦਿਵਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਤਿਰੰਗਾ ਹਰੇਕ ਭਾਰਤੀ ਲਈ ਮਾਣ ਅਤੇ ਸਨਮਾਨ ਦਾ ਪ੍ਰਤੀਕ ਹੈ ਅਤੇ ਇਸ ਦੀ ਸਥਾਪਨਾ ਨਾਲ ਸ਼ਹਿਰ ਦੀ ਸੁੰਦਰਤਾ ਵਿਚ ਵੀ ਵਾਧਾ ਹੋਵੇਗਾ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਜੁਆਇੰਟ ਕਮਿਸ਼ਨਰ ਅਮਨਦੀਪ ਕੌਰ, ਐਕਸੀਅਨ ਕੁਲਦੀਪ ਸਿੰਘ, ਧਿਆਨ ਚੰਦ ਧਿਆਣਾ, ਕੌਂਸਲਰ ਕੁਲਵਿੰਦਰ ਸਿੰਘ ਹੁੰਦਲ, ਬਿੰਦਰ ਸਰੋਆ ਤੇ ਅਨਿਲ ਕੁਮਾਰ ਬਾਘਾ ਵੀ ਮੌਜੂਦ ਸਨ।