ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ-ਐਡ. ਫੁਗਲਾਣਾ
ਹੁਸ਼ਿਆਰਪੁਰ, 3 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਵਿਧਾਇਕ ਪ੍ਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਬਲਦੇਵ ਸਿੰਘ ਫੁਗਲਾਣਾ ਤੇ ਸੀਨੀਅਰ ਆਗੂ ਦਵਿੰਦਰ ਸਿੰਘ ਜੱਟਪੁਰੀ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਨੂੰ ਹੋਰ ਬਲ ਮਿਲਿਆ ਹੈ ਅਤੇ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਸੁਲਝੇ ਹੋਏ ਤੇ ਇਮਾਨਦਾਰ ਆਗੂ ਹਨ ਜਿਨ੍ਹਾਂ ਨੇ ਲੰਬਾ ਸਮਾਂ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ ਹਨ।
ਅਜੀਤ ਡੈਸਕ
04-10-2026