04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਡੀ. ਏ. ਵੀ. ਬੀ. ਐੱਡ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ)-ਡੀ. ਏ.

ਹਰਮਨਜੋਤ ਨੇ ’ਵਰਸਿਟੀ ’ਚੋਂ ਚੌਥਾ ਤੇ ਪ੍ਰਿਅੰਕਾ ਨੇ 6ਵਾਂ ਸਥਾਨ ਕੀਤਾ ਹਾਸਿਲ 04-10-2026
ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ. ਐਮ. ਭੱਲਾ, ਬੀ. ਐਡ. ਕਾਲਜ ਦੇ ਸਕੱਤਰ ਐਡਵੋਕੇਟ ਨਵਰੋਜ ਸ਼ਰਮਾ ਦੇ ਮਾਰਗ ਦਰਸ਼ਨ ‘ਚ ਚੱਲ ਰਹੀ ਸੰਸਥਾ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਤੇ ਕਾਲਜ ਪ੍ਰਿੰਸੀਪਲ ਡਾ. ਵਿਧੀ ਭੱਲਾ ਦੀ ਅਗਵਾਈ ਵਿਚ ਬੀ. ਐਡ. ਸਮੈਸਟਰ-ਦੂਜਾ (2025-27) ਦਾ ਨਤੀਜਾ ਸ਼ਾਨਦਾਰ ਰਿਹਾ। ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਵਿਧੀ ਭੱਲਾ ਨੇ ਦੱਸਿਆ ਕਿ ਹਰਮਨਜੋਤ ਕੌਰ ਨੇ 90.22 ਫ਼ੀਸਦੀ ਅੰਕ ਹਾਸਿਲ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਜਾਰੀ ਮੈਰਿਟ ਸੂਚੀ ‘ਚੋਂ ਚੌਥਾ ਤੇ ਕਾਲਜ ‘ਚੋਂ ਪਹਿਲਾ, ਪ੍ਰਿਅੰਕਾ ਸ਼ਰਮਾ ਨੇ 90 ਫ਼ੀਸਦੀ ਅੰਕਾਂ ਨਾਲ ਪੰਜਾਬ ਯੂਨੀਵਰਸਿਟੀ ‘ਚੋਂ ਛੇਵਾਂ ਤੇ ਕਾਲਜ ‘ਚੋਂ ਦੂਜਾ ਹਾਸਿਲ ਕੀਤਾ, ਜਦਕਿ ਸਿਮਰਨਪ੍ਰੀਤ ਕੌਰ ਨੇ 88.22 ਫ਼ੀਸਦੀ ਅੰਕ ਹਾਸਿਲ ਕਰਕੇ ਕਾਲਜ ‘ਚੋਂ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਕਾਲਜ ਦੇ 63 ਵਿਦਿਆਰਥੀਆਂ ਨੇ ਵੀ 80 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕਰਕੇ ਕਾਲਜ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ. ਐਮ. ਭੱਲਾ ਤੇ ਕਾਲਜ ਸਕੱਤਰ ਨਵਰੋਜ ਸ਼ਰਮਾ ਨੇ ਕਾਲਜ ਪ੍ਰਿੰਸੀਪਲ ਡਾ. ਵਿਧੀ ਭੱਲਾ, ਕਾਲਜ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਨੇ ਬੱਸੀ ਮਰੂਫ ਤੇ ਆਹਰਾਂ ਕੂੰਟਾਂ ’ਚ ਗੁਰਮਤਿ ਸਮਾਗਮ ਕਰਵਾਏ ਅਗਲੀ ਖ਼ਬਰ ਰਾਈਸ ਮਿੱਲਰਜ਼ ਐਸੋਸੀਏਸ਼ਨ ਨੇ ਅਵਿਨਾਸ਼ ਰਾਏ ਖੰਨਾ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।