04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਨੇ ਬੱਸੀ ਮਰੂਫ ਤੇ ਆਹਰਾਂ ਕੂੰਟਾਂ ’ਚ ਗੁਰਮਤਿ ਸਮਾਗਮ ਕਰਵਾਏ

ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਸੁਸਾਇਟੀ ਵਲੋਂ ਪਿੰਡ ਬੱਸੀ ਮਰੂਫ ਤੇ ਆਹਰਾਂ ਕੂੰਟਾਂ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਇਨ੍ਹਾਂ ਸਮਾਗਮਾਂ ‘ਚ ਭਾਈ ਹਰਭਜਨ ਸਿੰਘ ਸੋਤਲਾ ਵਾਲੇ, ਭਾਈ ਸਤਿੰਦਰ ਸਿੰਘ ਆਲਮ, ਭਾਈ ਸੁਰਿੰਦਰਪਾਲ ਸਿੰਘ ਹਰਿਆਣਾ, ਭਾਈ ਘਰਜੋਤ ਸਿੰਘ ਖ਼ਾਲਸਾ ਦੇ ਜਥਿਆਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰ ਇਤਿਹਾਸ ਸਰਵਣ ਕਰਵਾਇਆ, ਇਸ ਤੋਂ ਇਲਾਵਾ ਗਿਆਨੀ ਜਸਵਿੰਦਰ ਸਿੰਘ ਪਰਮਾਰ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ।

ਪਿੰਡ ਆਹਰਾਂ ਕੂੰਟਾਂ ਵਿਖੇ ਪ੍ਰਬੰਧਕਾਂ ਦਾ ਸਨਮਾਨ ਕਰਦੇ ਜਸਵਿੰਦਰ ਸਿੰਘ ਪਰਮਾਰ, ਦਰਸ਼ਨ ਸਿੰਘ ਪਲਾਹਾ, ਅਮਰੀਕ ਸਿੰਘ ਗੀਗਨੋਵਾਲ, ਭਾਈ ਸਤਿੰਦਰ ਸਿੰਘ ਆਲਮ, ਭਾਈ ਸੁਰਿੰਦਰਪਾਲ ਸਿੰਘ ਹਰਿਆਣਾ। 04-10-2026
ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਤਹਿਤ ਸੁਸਾਇਟੀ ਵਲੋਂ ਪਿੰਡ ਬੱਸੀ ਮਰੂਫ ਤੇ ਆਹਰਾਂ ਕੂੰਟਾਂ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਇਨ੍ਹਾਂ ਸਮਾਗਮਾਂ ‘ਚ ਭਾਈ ਹਰਭਜਨ ਸਿੰਘ ਸੋਤਲਾ ਵਾਲੇ, ਭਾਈ ਸਤਿੰਦਰ ਸਿੰਘ ਆਲਮ, ਭਾਈ ਸੁਰਿੰਦਰਪਾਲ ਸਿੰਘ ਹਰਿਆਣਾ, ਭਾਈ ਘਰਜੋਤ ਸਿੰਘ ਖ਼ਾਲਸਾ ਦੇ ਜਥਿਆਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰ ਇਤਿਹਾਸ ਸਰਵਣ ਕਰਵਾਇਆ, ਇਸ ਤੋਂ ਇਲਾਵਾ ਗਿਆਨੀ ਜਸਵਿੰਦਰ ਸਿੰਘ ਪਰਮਾਰ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਸਮਾਗਮ ‘ ਚ ਧਾਰਮਿਕ ਲਿਟਰੇਚਰ ਤੇ ਕੈਲੰਡਰ ਵੰਡੇ ਗਏ। ਇਸ ਮੌਕੇ ਦਰਸ਼ਨ ਸਿੰਘ ਪਲਾਹਾ, ਅਮਰੀਕ ਸਿੰਘ ਗੀਗਨੋਵਾਲ, ਮੋਹਨ ਸਿੰਘ ਸਰਪੰਚ, ਗੁਰਵਿੰਦਰ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਰਾਮ ਚੰਦ ਪ੍ਰਧਾਨ, ਨਿਰਮਲ ਸਿੰਘ, ਹਰਮਨਜੀਤ ਸਿੰਘ ਥਿਆੜਾ, ਜੀਤ ਰਾਮ, ਸੰਸਾਰ ਚੰਦ, ਗੁਰਨਾਮ ਦਾਸ, ਰਾਜਿੰਦਰ ਕੁਮਾਰ ਸਰਪੰਚ, ਮੋਹਨ ਸਿੰਘ, ਹਰਜਿੰਦਰ ਸਿੰਘ, ਤਰਲੋਚਨ ਸਿੰਘ, ਅਜੀਤ ਸਿੰਘ, ਗੁਰਦਰਸ਼ਨ ਸਿੰਘ, ਮੁਖ਼ਤਿਆਰ ਸਿੰਘ ਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੂੰ ਹਲਕਾ ਦਸੂਹਾ ਦੀ ਮਿਲੀ ਕਮਾਨ, ਅਕਾਲੀ ਲੀਡਰਸ਼ਿਪ ਵਲੋਂ ਸਨਮਾਨ ਅਗਲੀ ਖ਼ਬਰ ਡੀ. ਏ. ਵੀ. ਬੀ. ਐੱਡ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।