05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਮੀਟਿੰਗ

ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਸਾਥੀ ਕੁਲਵਰਨ ਸਿੰਘ ਦੀ ਪ੍ਰਧਾਨਗੀ ਹੇਠ ਮੁਲਾਜ਼ਮ ਭਵਨ ਹੁਸ਼ਿਆਰਪੁਰ ਵਿਖੇ ਹੋਈ, ਜਿਸ ’ਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਵਿਚ ਸਭ ਤੋਂ ਪਹਿਲਾਂ ਪਿਛਲੇ ਕੀਤੇ ਐਕਸ਼ਨਾ ਦਾ ਰਿਵਿਊ ਕੀਤਾ ਗਿਆ।

ਅਜੀਤ ਡੈਸਕ 05-10-2026
ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਸਾਥੀ ਕੁਲਵਰਨ ਸਿੰਘ ਦੀ ਪ੍ਰਧਾਨਗੀ ਹੇਠ ਮੁਲਾਜ਼ਮ ਭਵਨ ਹੁਸ਼ਿਆਰਪੁਰ ਵਿਖੇ ਹੋਈ, ਜਿਸ ’ਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਵਿਚ ਸਭ ਤੋਂ ਪਹਿਲਾਂ ਪਿਛਲੇ ਕੀਤੇ ਐਕਸ਼ਨਾ ਦਾ ਰਿਵਿਊ ਕੀਤਾ ਗਿਆ। ਇਸ ਮੌਕੇ ਸੂਬਾ ਕਨਵੀਨਰ ਸਾਥੀ ਸਤੀਸ਼ ਰਾਣਾ ਵਲੋਂ ਮੁੱਖ ਮੰਤਰੀ ਪੰਜਾਬ ਨਾਲ ਸਾਂਝੀ ਤਾਲਮੇਲ ਕਮੇਟੀ ਦੀ ਹੋਈ ਮੀਟਿੰਗ ਅਤੇ ਲੁਧਿਆਣਾ ਵਿਖੇ ਸਾਂਝੀ ਤਾਲਮੇਲ ਕਮੇਟੀ ਦੀ ਹੋਈ ਸੂਬਾਈ ਮੀਟਿੰਗ ਸੰਬੰਧੀ ਦੱਸਿਆ। ਮੀਟਿੰਗ ‘ਚ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀ ਸੰਬੰਧੀ ਵੀ ਚਰਚਾ ਕੀਤੀ ਗਈ। ਉਪਰੰਤ ਸਾਂਝੀ ਤਾਲਮੇਲ ਕਮੇਟੀ ਵਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਸੂਬਾ ਪੱਧਰੀ ਰੈਲੀ ਵਿਚ ਭਰਵੀਂ ਸ਼ਮੂਲੀਅਤ ਸੰਬੰਧੀ ਪ੍ਰੋਗਰਾਮ ਉਲੀਕਿਆ ਅਤੇ ਭਵਿੱਖ ‘ਚ ਕੀਤੇ ਜਾ ਰਹੇ ਸੰਘਰਸ਼ਾਂ ਸਬੰਧੀ ਵੀ ਤਿਆਰ ਰਹਿਣ ਦੀ ਅਪੀਲ ਕੀਤੀ ਗਈ। ਮੀਟਿੰਗ ‘ਚ ਮਨਜੀਤ ਸੈਣੀ, ਜੈਲ ਸਿੰਘ, ਬਹਾਦਰ ਸਿੰਘ, ਇੰਦਰਜੀਤ ਵਿਰਦੀ, ਸੰਜੀਵ ਧੂਤ, ਮੁਕੇਸ਼ ਗੁਜਰਾਤੀ, ਨਛੱਤਰ ਸਿੰਘ, ਗੁਰਨਾਮ ਚੰਦ, ਅਸ਼ੋਕ ਕੁਮਾਰ, ਅਮਰਜੀਤ ਕੁਮਾਰ, ਲਾਲ ਸਿੰਘ, ਵਿਕਾਸ ਸ਼ਰਮਾ, ਜਸਵੰਤ ਸਿੰਘ, ਜਸਵੀਰ ਸਿੰਘ ਭਾਮ, ਮਨਜੀਤ ਬਾਜਵਾ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ’ਚ ਵਿਸ਼ਵ ਓਜ਼ੋਨ ਦਿਵਸ ਮੌਕੇ ਸਮਾਗਮ ਅਗਲੀ ਖ਼ਬਰ ਦੇਨੋਵਾਲ ਕਲਾਂ ਦੇ ਛਿੰਝ ਮੇਲੇ ’ਤੇ ਕਬੱਡੀ ਕੱਪ ਦਾ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।