07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਕੂਲ ਆਫ਼ ਐਮੀਨੈਂਸ ਟਾਂਡਾ ਦੀ ਵਿਦਿਆਰਥਣ 200 ਮੀਟਰ ਦੌੜ ਵਿਚੋਂ ਜ਼ਿਲ੍ਹੇ ’ਚੋਂ ਅੱਵਲ

ਟਾਂਡਾ ਉੜਮੁੜ, 6 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਸਕੂਲ ਆਫ਼ ਐਮੀਨੈਂਸ ਟਾਂਡਾ ਦੀ ਵਿਦਿਆਰਥਣ ਈਨਾ ਸੈਣੀ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਈਨਾ ਸੈਣੀ ਨੇ ਜ਼ਿਲ੍ਹਾ ਪੱਧਰੀ ਹੋਏ ਖੇਡ ਮੁਕਾਬਲਿਆਂ ਵਿਚ 200 ਮੀਟਰ ਦੌੜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਅਤੇ 400 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਿਲ ਕੀਤਾ।

ਅੱਵਲ ਆਈ ਵਿਦਿਆਰਥਣ ਈਨਾ ਸੈਣੀ। 07-10-2026
ਟਾਂਡਾ ਉੜਮੁੜ, 6 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਸਕੂਲ ਆਫ਼ ਐਮੀਨੈਂਸ ਟਾਂਡਾ ਦੀ ਵਿਦਿਆਰਥਣ ਈਨਾ ਸੈਣੀ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਈਨਾ ਸੈਣੀ ਨੇ ਜ਼ਿਲ੍ਹਾ ਪੱਧਰੀ ਹੋਏ ਖੇਡ ਮੁਕਾਬਲਿਆਂ ਵਿਚ 200 ਮੀਟਰ ਦੌੜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਅਤੇ 400 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਿਲ ਕੀਤਾ। ਈਨਾ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਿਚ ਖ਼ੁਸ਼ੀ ਦੀ ਲਹਿਰ ਹੈ। ਸਕੂਲ ਪ੍ਰਬੰਧਕਾਂ ਤੇ ਅਧਿਆਪਕਾਂ ਨੇ ਉਸ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਇਹ ਵਿਦਿਆਰਥੀ ਭਵਿੱਖ ਵਿਚ ਵੀ ਹੋਰ ਉੱਚ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਟਾਂਡਾ ਇਲਾਕੇ ਦਾ ਨਾਂਅ ਰੌਸ਼ਨ ਕਰੇਗਾ।
ਪਿਛਲੀ ਖ਼ਬਰ ਨਗਰ ਪੰਚਾਇਤ ਦੇ ਟਿਊਬਵੈੱਲ ਦੀ ਮੋਟਰ ਦੀਆਂ ਤਾਰਾਂ ਚੋਰੀ ਅਗਲੀ ਖ਼ਬਰ ਰੰਜਿਸ਼ ਦੇ ਚਲਦਿਆਂ ਹਮਲਾ ਤੇ ਲੁੱਟ ਖੋਹ ਦੇ ਦੋਸ਼ ’ਚ ਸਰਪੰਚ ਸਮੇਤ 8 ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।