09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ’ਚ ਗੁਰਬਾਣੀ ਕੰਠ ਮੁਕਾਬਲੇ ਅੱਜ

ਗੜ੍ਹਦੀਵਾਲਾ, 8 ਅਕਤੂਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਅਗਵਾਈ ਹੇਠ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 8 ਦਿਨਾ ਨਾਮ ਅਭਿਆਸ ਕਮਾਈ ਸਮਾਗਮ ਦੌਰਾਨ ਬੱਚਿਆਂ ਨੂੰ ਧਾਰਮਿਕ ਪੱਖੋਂ ਉਤਸ਼ਾਹਿਤ ਕਰਨ ਅਤੇ ਗੁਰਬਾਣੀ ਨਾਲ ਜੋੜਨ ਹਿਤ 9 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਜਾਣਗੇ। ਇਸ ਸੰਬੰਧੀ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਅਤੇ ਸਿੱਖ ਵਿਦਵਾਨ ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ 21 ਸਾਲ ਤੱਕ ਤਿੰਨ ਦਰਜੇ ਬਣਾਏ ਗਏ ਹਨ।

ਅਜੀਤ ਡੈਸਕ 09-10-2026
ਗੜ੍ਹਦੀਵਾਲਾ, 8 ਅਕਤੂਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਅਗਵਾਈ ਹੇਠ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 8 ਦਿਨਾ ਨਾਮ ਅਭਿਆਸ ਕਮਾਈ ਸਮਾਗਮ ਦੌਰਾਨ ਬੱਚਿਆਂ ਨੂੰ ਧਾਰਮਿਕ ਪੱਖੋਂ ਉਤਸ਼ਾਹਿਤ ਕਰਨ ਅਤੇ ਗੁਰਬਾਣੀ ਨਾਲ ਜੋੜਨ ਹਿਤ 9 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਜਾਣਗੇ। ਇਸ ਸੰਬੰਧੀ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਅਤੇ ਸਿੱਖ ਵਿਦਵਾਨ ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ 21 ਸਾਲ ਤੱਕ ਤਿੰਨ ਦਰਜੇ ਬਣਾਏ ਗਏ ਹਨ। ਜਿਸ ਵਿਚ ਪਹਿਲਾ ਦਰਜਾ 11 ਸਾਲ ਤੱਕ ਅਤੇ ਕੰਠ ਬਾਣੀਆਂ ਜਪੁਜੀ ਸਾਹਿਬ, ਰਹਿਰਾਸ ਸਾਹਿਬ ਤੇ ਕੀਰਤਨ ਸੋਹਿਲਾ ਹੋਣਗੀਆਂ। ਇਸੇ ਤਰ੍ਹਾਂ ਦੂਜਾ ਦਰਜਾ 12 ਤੋਂ 16 ਸਾਲ ਤੱਕ ਅਤੇ ਕੰਠ ਬਾਣੀਆਂ ਜਪੁਜੀ ਸਾਹਿਬ, ਜਾਪ ਸਾਹਿਬ, ਸੁਧਾ ਸਵਯੇ, ਚੌਪਈ ਸਾਹਿਬ, ਅਨੰਦ ਸਾਹਿਬ, ਰਹਿਰਾਸ ਸਾਹਿਬ ਤੇ ਕੀਰਤਨ ਸੋਹਿਲਾ ਹੈ।ਜਦ ਕਿ ਤੀਜਾ ਦਰਜਾ 17 ਤੋਂ 21 ਸਾਲ ਹੈ ਜਿਸ ਵਿਚ ਜਪੁਜੀ ਸਾਹਿਬ, ਜਾਪ ਸਾਹਿਬ, ਸੁਧਾ ਸਵਯੇ, ਚੌਪਈ ਸਾਹਿਬ, ਅਨੰਦ ਸਾਹਿਬ, ਰਹਿਰਾਸ ਸਾਹਿਬ ਤੇ ਕੀਰਤਨ ਸੋਹਿਲਾ ਤੋ ਇਲਾਵਾ ਆਸਾ ਦੀ ਵਾਰ ਜਾਂ ਸੁਖਮਨੀ ਸਾਹਿਬ ਹੈ। ਉਨ੍ਹਾਂ ਦੱਸਿਆ ਕਿ 10 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ।
ਪਿਛਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਸ ਹਰਸੇ ਮਾਨਸਰ ਵਿਖੇ ਇਕ ਰੋਜ਼ਾ ਫੈਕਲਟੀ ਪ੍ਰੋਗਰਾਮ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਯਾਦਗਾਰੀ ਦੂਜਾ ਕਬੱਡੀ ਕੱਪ 24 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।