ਭੁਪਿੰਦਰ ਸਿੰਘ ਨੀਲੂ ਨੂੰ ਕੌਮੀ ਮੀਤ ਪ੍ਰਧਾਨ ਬਣਨ ’ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਕੀਤਾ ਸਨਮਾਨਿਤ
ਦਸੂਹਾ, 9 ਅਕਤੂਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਭੁਪਿੰਦਰ ਸਿੰਘ ਨੀਲੂ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਹਲਕਾ ਦਸੂਹਾ ਦੇ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਭੁਪਿੰਦਰ ਸਿੰਘ ਨੀਲੂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।
ਅਜੀਤ ਡੈਸਕ
10-10-2026