10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਚਰਨ ਦਾਸ ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਚੌਹਾਲ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 9 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਸੰਜੀਵ ਤਲਵਾੜ ਵਲੋਂ ਪਿੰਡ ਚੌਹਾਲ ਵਿਖੇ ਪਾਰਟੀ ਦੀਆਂ ਨੀਤੀਆਂ ਸੰਬੰਧੀ ਲੋਕ ਮਿਲਣੀ ਸਮਾਗਮ ਕਰਵਾਇਆ। ਇਸ ਮੌਕੇ ਉਨ੍ਹਾਂ ਨੇ ਚਰਨ ਦਾਸ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਚੌਹਾਲ ਦਾ ਪ੍ਰਧਾਨ ਨਿਯੁਕਤ ਕੀਤਾ।

ਅਜੀਤ ਡੈਸਕ 10-10-2026
ਹੁਸ਼ਿਆਰਪੁਰ, 9 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਸੰਜੀਵ ਤਲਵਾੜ ਵਲੋਂ ਪਿੰਡ ਚੌਹਾਲ ਵਿਖੇ ਪਾਰਟੀ ਦੀਆਂ ਨੀਤੀਆਂ ਸੰਬੰਧੀ ਲੋਕ ਮਿਲਣੀ ਸਮਾਗਮ ਕਰਵਾਇਆ। ਇਸ ਮੌਕੇ ਉਨ੍ਹਾਂ ਨੇ ਚਰਨ ਦਾਸ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਚੌਹਾਲ ਦਾ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਸੰਜੀਵ ਤਲਵਾੜ ਨੇ ਕਿਹਾ ਕਿ ਚਰਨ ਦਾਸ ਪਹਿਲਾਂ ਵੀ ਲੋਕਾਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰਦੇ ਆ ਰਹੇ ਹਨ। ਹੁਣ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਲੋਕ ਸੇਵਾ ਦੇ ਕਾਰਜਾਂ ਨੂੰ ਹੋਰ ਅੱਗੇ ਵਧਾਉਣਗੇ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਚਰਨ ਦਾਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਸੰਜੀਵ ਤਲਵਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਮੁੜ ਸਰਕਾਰ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਹਰੇਕ ਵਰਗ ਲਈ ਵੱਖ-ਵੱਖ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ ਪਹਿਲੀਆਂ ਸਰਕਾਰਾਂ ਵਲੋਂ ਬੰਦ ਕੀਤੀਆਂ ਲੋਕ ਭਲਾਈ ਦੀਆਂ ਸਕੀਮਾਂ ਵੀ ਦੁਬਾਰਾ ਸ਼ੁਰੂ ਹੋਣਗੀਆਂ। ਇਸ ਮੌਕੇ ਵਪਾਰ ਸੈੱਲ ਪੰਜਾਬ ਦੇ ਮੀਤ ਪ੍ਰਧਾਨ ਇਕਬਾਲ ਸਿੰਘ ਗੋਪੀ, ਐੱਸ. ਸੀ. ਸੈੱਲ ਦੇ ਸ਼ਹਿਰੀ ਪ੍ਰਧਾਨ ਸੰਜੀਵ ਥਾਪਰ ਸਮੇਤ ਵੱਡੀ ਗਿਣਤੀ ’ਚ ਪਾਰਟੀ ਦੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ ਅਗਲੀ ਖ਼ਬਰ ਸਿਵਲ ਹਸਪਤਾਲ ਦਸੂਹਾ ਵਿਖੇ 3 ਕਰੋੜ ਰੁਪਏ ਦੀ ਲਾਗਤ ਨਾਲ ਲਗਾਈ ਸੀ. ਟੀ. ਸਕੈਨ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।