11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਸਾਲਾਨਾ ਖੇਡਾਂ ਸ਼ੁਰੂ

ਅੱਡਾ ਸਰਾਂ, 10 ਅਕਤੂਬਰ (ਮਸੀਤੀ)-ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਤੇ ਪ੍ਰਿੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਅਤੇ ਖੇਡ ਇੰਚਾਰਜ ਗੁਰਮੇਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲਾਨਾ ਇੰਟਰ ਸਕੂਲ ਖੇਡਾਂ ਕਰਵਾਈਆਂ ਗਈਆਂ ਹਨ। ਖੇਡ ਸਮਾਰੋਹ ਦੇ ਪਹਿਲੇ ਦਿਨ ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲਿਆ।

ਅਜੀਤ ਡੈਸਕ 11-10-2026
ਅੱਡਾ ਸਰਾਂ, 10 ਅਕਤੂਬਰ (ਮਸੀਤੀ)-ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਤੇ ਪ੍ਰਿੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਅਤੇ ਖੇਡ ਇੰਚਾਰਜ ਗੁਰਮੇਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲਾਨਾ ਇੰਟਰ ਸਕੂਲ ਖੇਡਾਂ ਕਰਵਾਈਆਂ ਗਈਆਂ ਹਨ। ਖੇਡ ਸਮਾਰੋਹ ਦੇ ਪਹਿਲੇ ਦਿਨ ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲਿਆ। ਬੱਚਿਆਂ ਦੇ ਚਿਹਰਿਆਂ ’ਤੇ ਦਿਖਾਈ ਦੇ ਰਹੀ ਖ਼ੁਸ਼ੀ, ਜਿੱਤਣ ਦਾ ਜਜ਼ਬਾ ਅਤੇ ਖੇਡਾਂ ਪ੍ਰਤੀ ਉਨ੍ਹਾਂ ਦਾ ਉਤਸ਼ਾਹ ਦੇਖਣਯੋਗ ਸੀ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ ਤੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਸੀ। ਸਾਲਾਨਾ ਖੇਡਾਂ ਦਾ ਉਦਘਾਟਨ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਬੱਚਿਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਜੀਵਨ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਜਿੱਤ ਤੇ ਹਾਰ ਖੇਡ ਦਾ ਹਿੱਸਾ ਹਨ, ਪਰ ਅਸਲ ਸਫਲਤਾ ਪੂਰੀ ਮਿਹਨਤ, ਲਗਨ ਅਤੇ ਖੇਡ ਭਾਵਨਾ ਨਾਲ ਭਾਗ ਲੈਣ ਵਿਚ ਹੈ। ਖੇਡ ਮੁਕਾਬਲਿਆਂ ਦੇ ਨਤੀਜਿਆਂ ਵਿਚ ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਨੇ 20 ਸੋਨ ਤਗਮੇ ਜਿੱਤ ਕੇ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਨੇ 19 ਸੋਨ ਤਗਮਿਆਂ ਨਾਲ ਦੂਜਾ ਸਥਾਨ ਤੇ ਸਰ ਮਾਰਸ਼ਲ ਸਕੂਲ ਬੈਂਸ ਆਵਾਨ ਨੇ 14 ਸੋਨ ਤਗਮਿਆਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਨੇ ਸਾਲਾਨਾ ਖੇਡਾਂ ਦੇ ਸਫਲ ਆਯੋਜਨ ਲਈ ਖੇਡ ਇੰਚਾਰਜ ਤੇ ਸਮੂਹ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਖੇਡਾਂ ਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਰਾਹੀਂ ਉਨ੍ਹਾਂ ਦੀਆਂ ਅੰਦਰੂਨੀ ਪ੍ਰਤਿਭਾਵਾਂ ਨੂੰ ਉਜਾਗਰ ਕਰਨਾ ਹੈ। ਇਸ ਮੌਕੇ ਪ੍ਰਿੰਸੀਪਲ ਰਮਨਦੀਪ ਸਿੰਘ, ਪ੍ਰਿੰਸੀਪਲ ਕੁਲਵੀਰ ਸਿੰਘ ਤੇ ਸਰ ਮਾਰਸ਼ਲ ਸਕੂਲ ਬੈਂਸ ਆਵਾਨ, ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਅਤੇ ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਮਿਹਨਤੀ ਨੌਜਵਾਨਾਂ ਨੂੰ ਮਾਣ ਸਨਮਾਨ ਦਿੱਤਾ-ਕੁਲਾਰ ਰਸੂਲਪੁਰ ਅਗਲੀ ਖ਼ਬਰ ਡੀ. ਸੀ. ਵਲੋਂ ਹੁਸ਼ਿਆਰਪੁਰ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026 ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।