11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਮਿਹਨਤੀ ਨੌਜਵਾਨਾਂ ਨੂੰ ਮਾਣ ਸਨਮਾਨ ਦਿੱਤਾ-ਕੁਲਾਰ ਰਸੂਲਪੁਰ

ਟਾਂਡਾ ਉੜਮੁੜ, 10 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇਕ ਅਹਿਮ ਐਲਾਨ ਕਰਦੇ ਹੋਏ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਹਲਕਾ ਟਾਂਡਾ ਦੇ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਹਲਕਾ ਟਾਂਡਾ ਦੇ ਮਿਹਨਤੀ ਨੌਜਵਾਨਾਂ ਨੂੰ ਯੂਥ ਅਕਾਲੀ ਦੇ ਵੱਖ-ਵੱਖ ਅਹੁਦਿਆਂ ਨਾਲ ਨਿਵਾਜਿਆ ਹੈ।

ਅਜੀਤ ਡੈਸਕ 11-10-2026
ਟਾਂਡਾ ਉੜਮੁੜ, 10 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇਕ ਅਹਿਮ ਐਲਾਨ ਕਰਦੇ ਹੋਏ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਹਲਕਾ ਟਾਂਡਾ ਦੇ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਹਲਕਾ ਟਾਂਡਾ ਦੇ ਮਿਹਨਤੀ ਨੌਜਵਾਨਾਂ ਨੂੰ ਯੂਥ ਅਕਾਲੀ ਦੇ ਵੱਖ-ਵੱਖ ਅਹੁਦਿਆਂ ਨਾਲ ਨਿਵਾਜਿਆ ਹੈ। ਇਸ ਸੰਬੰਧੀ ਕਮਲਜੀਤ ਸਿੰਘ ਕੁਲਾਰ ਨੇ ਦੱਸਿਆ ਕਿ ਪਾਰਟੀ ਦੇ ਮਿਹਨਤੀ ਨੌਜਵਾਨ ਗੁਰਵਿੰਦਰ ਸਿੰਘ ਮੋਹਕਮਗੜ੍ਹ ਨੂੰ ਯੂਥ ਅਕਾਲੀ ਦਲ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਸਿੰਘ ਸਿੱਧੂ ਨੂੰ ਕੌਮੀ ਸਕੱਤਰ ਯੂਥ ਅਕਾਲੀ ਦਲ ਪੰਜਾਬ, ਜਸਪਾਲ ਸਿੰਘ ਜੇ. ਪੀ. ਡੱਡੀਆਂ ਨੂੰ ਕੌਮੀ ਸੰਯੁਕਤ ਸਕੱਤਰ ਪੰਜਾਬ, ਮਨਦੀਪ ਸਿੰਘ ਸ਼ਾਹਪੁਰ ਨੂੰ ਕੌਮੀ ਸੰਯੁਕਤ ਸਕੱਤਰ ਪੰਜਾਬ ਨਿਯੁਕਤ ਕੀਤਾ। ਇਸ ਮੌਕੇ ਕੁਲਾਰ ਰਸੂਲਪੁਰ ਨੇ ਕਿਹਾ ਪਾਰਟੀ ਹਮੇਸ਼ਾ ਮਿਹਨਤੀ ਨਿਡਰ ਤੇ ਇਮਾਨਦਾਰ ਨੌਜਵਾਨਾਂ ਨੂੰ ਮਾਣ ਸਨਮਾਨ ਦਿੰਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪਾਰਟੀ ਵਲੋਂ ਸ਼ੁਰੂ ਡੋਰ ਟੂ ਡੋਰ ਕੰਪੇਨ ਨੂੰ ਘਰ ਘਰ ਵਿਚ ਲੈ ਕੇ ਜਾਣ। ਉਨ੍ਹਾਂ ਕਿਹਾ ਮਿਸ਼ਨ 2027 ਲਈ ਅਕਾਲੀ ਦਲ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਮੈਦਾਨ ’ਚ ਡਟਿਆ ਹੋਇਆ ਹੈ। ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਤੇ ਸੀਨੀਅਰ ਆਗੂ ਕਮਲਜੀਤ ਸਿੰਘ ਕੁਲਾਰ ਰਸੂਲਪੁਰ ਦੀ ਅਗਵਾਈ ਹੇਠ ਨੌਜਵਾਨ ਵਰਕਰਾਂ ਦੀਆਂ ਟੀਮਾਂ ਨੇ ਡੋਰ-ਟੂ-ਡੋਰ ਕੰਪੇਨ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਪਿੰਡ-ਪਿੰਡ ’ਚ ਨੌਜਵਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਪਾਰਟੀ ਦਾ ਚੋਣ ਮੈਨੀਫੈਸਟੋ ਜਾਰੀ ਹੋਵੇਗਾ, ਜਿਸ ’ਚ ਨੌਜਵਾਨਾਂ, ਕਿਸਾਨਾਂ ਤੇ ਵਪਾਰੀਆਂ ਲਈ ਵੱਡੇ ਐਲਾਨ ਹੋਣਗੇ। ਇਸ ਮੌਕੇ ਉਨ੍ਹਾਂ ਸਮੁੱਚੀ ਹਾਈਕਮਾਨ ਦਾ ਧੰਨਵਾਦ ਕੀਤਾ ਤੇ ਨਵ ਨਿਯੁਕਤ ਅਹੁਦੇਦਾਰ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਦਸੂਹਾ ਵਿਖੇ ਕਾਂਗਰਸ ਦੇ ਅਹੁਦੇਦਾਰਾਂ ਨੇ ਪੁਤਲਾ ਫੂਕਿਆ ਅਗਲੀ ਖ਼ਬਰ ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਸਾਲਾਨਾ ਖੇਡਾਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।