11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮਨੁੱਖੀ ਅਧਿਕਾਰਾਂ ਦੀ ਰਾਖੀ ਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ-ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ

ਭੰਗਾਲਾ, 10 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨਾ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਕਮਿਸ਼ਨ ਦੀ ਸਭ ਤੋਂ ਵੱਡੀ ਤਰਜੀਹ ਹੈ। ਕਿਸੇ ਵੀ ਵਿਅਕਤੀ ਨਾਲ ਬੇਇਨਸਾਫ਼ੀ ਜਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਪੀੜਤ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣ ਕੇ ਉਸ ਦੇ ਢੁੱਕਵੇਂ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਇਕੱਠ ਨੂੰ ਸੰਬੋਧਨ ਕਰਦੇ ਹੋਏ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ। ਤਸਵੀਰ : ਬਲਵਿੰਦਰਜੀਤ ਸਿੰਘ ਸੈਣੀ 11-10-2026
ਭੰਗਾਲਾ, 10 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨਾ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਕਮਿਸ਼ਨ ਦੀ ਸਭ ਤੋਂ ਵੱਡੀ ਤਰਜੀਹ ਹੈ। ਕਿਸੇ ਵੀ ਵਿਅਕਤੀ ਨਾਲ ਬੇਇਨਸਾਫ਼ੀ ਜਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਪੀੜਤ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣ ਕੇ ਉਸ ਦੇ ਢੁੱਕਵੇਂ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਸਨਿਚਰਵਾਰ ਨੂੰ ਮੁਕੇਰੀਆਂ ਵਿਖੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲਗਾਏ ਗਏ ਖੁੱਲ੍ਹੇ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਉਨ੍ਹਾਂ ਕਿਹਾ ਕਿ ਖੁੱਲ੍ਹੀ ਸੁਣਵਾਈ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਸੰਬੰਧਤ ਅਧਿਕਾਰੀਆਂ ਦੇ ਸਾਹਮਣੇ ਰੱਖਣ ਦਾ ਮੌਕਾ ਪ੍ਰਦਾਨ ਕਰਦੀ ਹੈ। ਪਦਮਸ੍ਰੀ ਸ਼ੰਟੀ ਨੇ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸੰਬੰਧਤ ਸ਼ਿਕਾਇਤਾਂ ਕਮਿਸ਼ਨ ਤੱਕ ਪਹੁੰਚਾਉਣ ਲਈ ਵਟਸਐਪ ਨੰਬਰ 98554-75547 ਜਾਰੀ ਕੀਤਾ ਗਿਆ ਹੈ। ਕੋਈ ਵੀ ਪੀੜਤ ਵਿਅਕਤੀ ਆਪਣੀ ਸ਼ਿਕਾਇਤ ਲਿਖਤੀ ਰੂਪ ਵਿਚ ਇਸ ਨੰਬਰ ’ਤੇ ਭੇਜ ਸਕਦਾ ਹੈ। ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੇ ਦੱਸਿਆ ਕਿ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਚ ਮਰੀਜ਼ਾਂ ਤੇ ਮ੍ਰਿਤਕਾਂ ਦੀ ਮਰਿਆਦਾ ਤੇ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਉਣ ਲਈ ਕਮਿਸ਼ਨ ਵਲੋਂ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਸਿਰਫ਼ ਕਮਿਸ਼ਨ ਜਾਂ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਸਮਾਜ ਦੇ ਹਰੇਕ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ ਨੇ ਭਰੋਸਾ ਦਿਵਾਇਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਗੰਭੀਰਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਐਸ. ਪੀ. ਨਵਨੀਤ ਕੌਰ, ਐਸ. ਡੀ. ਐਮ. ਮੁਕੇਰੀਆਂ ਜਯੋਤਸਨਾ, ਕਮਿਸ਼ਨ ਦੇ ਮੈਂਬਰ ਦੇ ਸਕੱਤਰ ਬਲਦੇਵ ਸਿੰਘ, ਗੁਰਬਖ਼ਸ਼ ਸਹੋਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਮਿਸ਼ਨ ਦੇ ਜ਼ਿਲ੍ਹਾ ਕੋਰ ਗਰੁੱਪ ਦੇ ਮੈਂਬਰ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਟੀਮ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।
ਪਿਛਲੀ ਖ਼ਬਰ ਸ਼ਿਵ ਮੰਦਰ ਬਾਜ਼ਾਰ ਠਠਿਆਰਾਂ ਤੋਂ ਵੱਖ-ਵੱਖ ਝਾਕੀਆਂ ਕੱਢੀਆਂ ਅਗਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ ’ਚ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਅੰਤਰ-ਹਾਊਸ ਲੇਖ ਲਿਖਣ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।