13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਹਰਮਿੰਦਰ ਸੰਧੂ ਦੀ ਅਗਵਾਈ ’ਚ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ

ਹੁਸ਼ਿਆਰਪੁਰ, 11 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ’ਚ ਹਲਕੇ ਦੇ ਪਿੰਡਾਂ ਬੱਡਲਾ, ਹਾਰਟਾ, ਪੱਟੀ, ਸਸੋਲੀ, ਭਾਮ ਤੇ ਸੀਣਾ ’ਚ ਪਾਰਟੀ ਦੀਆਂ ਨੀਤੀਆਂ ਨੂੰ ਜਾਣੂ ਕਰਵਾਉਣ ਲਈ ਡੋਰ ਟੂ ਡੋਰ ਪ੍ਰਚਾਰ ਕੀਤਾ। ਇਸ ਮੌਕੇ ਨਿਰਮਲ ਸਿੰਘ ਭੀਲੋਵਾਲ ਕੌਮੀ ਮੀਤ ਪ੍ਰਧਾਨ, ਸਤਨਾਮ ਸਿੰਘ ਬੰਟੀ ਪ੍ਰਧਾਨ ਦੁਆਬਾ ਜੋਨ ਬੀ.

ਅਜੀਤ ਡੈਸਕ 12-10-2026
ਹੁਸ਼ਿਆਰਪੁਰ, 11 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ’ਚ ਹਲਕੇ ਦੇ ਪਿੰਡਾਂ ਬੱਡਲਾ, ਹਾਰਟਾ, ਪੱਟੀ, ਸਸੋਲੀ, ਭਾਮ ਤੇ ਸੀਣਾ ’ਚ ਪਾਰਟੀ ਦੀਆਂ ਨੀਤੀਆਂ ਨੂੰ ਜਾਣੂ ਕਰਵਾਉਣ ਲਈ ਡੋਰ ਟੂ ਡੋਰ ਪ੍ਰਚਾਰ ਕੀਤਾ। ਇਸ ਮੌਕੇ ਨਿਰਮਲ ਸਿੰਘ ਭੀਲੋਵਾਲ ਕੌਮੀ ਮੀਤ ਪ੍ਰਧਾਨ, ਸਤਨਾਮ ਸਿੰਘ ਬੰਟੀ ਪ੍ਰਧਾਨ ਦੁਆਬਾ ਜੋਨ ਬੀ. ਸੀ. ਵਿੰਗ, ਬੂਟਾ ਸਿੰਘ ਮੁੱਗੋਪੱਟੀ ਮੈਂਬਰ ਪੀ. ਏ. ਸੀ., ਰਣਬੀਰ ਸਿੰਘ ਵੀਰ ਪ੍ਰਧਾਨ ਯੂਥ ਵਿੰਗ, ਸੁਖਦੇਵ ਸਿੰਘ ਬੰਬੇਲੀ ਪ੍ਰਧਾਨ ਬੀ. ਸੀ. ਵਿੰਗ ਚੱਬੇਵਾਲ, ਰਣਜੋਧ ਸਿੰਘ ਸੀਣਾ, ਮੋਹਨ ਸਿੰਘ ਸੀਣਾ ਆਦਿ ਵੀ ਹਾਜ਼ਰ ਸਨ। ਇਸ ਮੌਕੇ ਹਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ 2027 ਦੀਆਂ ਚੋਣਾਂ ਲਈ ਬਣਾਏ ਜਾਣ ਵਾਲੇ ਚੋਣ ਮੈਨੀਫੈਸਟੋ ਸੰਬੰਧੀ ਵੀ ਵਿਚਾਰ ਇਕੱਤਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਤੋਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜਾਰੀ ਤੋਂ ਦੁਖੀ ਹੋ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਫਲਤਾ ਪੂਰਵਕ ਮੈਗਾ ਪੀ. ਟੀ. ਐਮ. ਅਗਲੀ ਖ਼ਬਰ ਹੁਸ਼ਿਆਰਪੁਰ ਜ਼ਿਲ੍ਹੇ ’ਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ-ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।