ਮਾਪੇ ਅਧਿਆਪਕ ਮਿਲਣੀ ਦੌਰਾਨ ਐਸ. ਐਮ. ਸੀ. ਮੈਂਬਰਾਂ ਨੂੰ ਵੰਡੇ ਪ੍ਰਸੰਸਾ ਪੱਤਰ
ਬੁੱਲ੍ਹੋਵਾਲ, 11 ਅਕਤੂਬਰ (ਲੁਗਾਣਾ)-ਸਰਕਾਰੀ ਹਾਈ ਸਕੂਲ ਨੰਦਾਚੌਰ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਇਸ ਦੌਰਾਨ ਵੱਖ ਵੱਖ ਜਮਾਤਾਂ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਸਤੰਬਰ ਪ੍ਰੀਖਿਆ ਵਿਚ ਕੀਤੀ ਕਾਰਗੁਜ਼ਾਰੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਤੇ ਇਸ ਮੌਕੇ ਮਾਪਿਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਸਰਕਾਰੀ ਹਾਈ ਸਕੂਲ ਨੰਦਾਚੌਰ ਵਿਖੇ ਕਰਵਾਈ ਮਾਪੇ ਅਧਿਆਪਕ ਮਿਲਣੀ ਦੌਰਾਨ ਐਸ. ਐਮ. ਸੀ. ਮੈਂਬਰਾਂ ਨੂੰ ਪ੍ਰਸੰਸਾ ਪੱਤਰ ਦਿੰਦੇ ਹੋਏ ਸਕੂਲ ਅਧਿਆਪਕ। ਤਸਵੀਰ : ਲੁਗਾਣਾ
12-10-2026